ਫਤਿਹਗੜ੍ਹ ਪੰਜਤੂਰ, 7 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਵਿਸ਼ਵ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ, ਉਪਰੰਤ ਬੱਚਿਆਂ ਦੇ ਸੰਤੁਲਿਤ ਆਹਾਰ ਨਾਲ ਸੰਬੰਧਿਤ ਸਲਾਦ ਬਣਾਉਣ ਦੇ ਤੇ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੀ ਪਰਿਭਾਸ਼ਾ ਦੱਸਦੇ ਹੋਏ ਕਿਹਾ ਕਿ ਸਿਹਤ ਨਾ ਸਿਰਫ ਸਾਡੀ ਸਰੀਰਕ ਸਿਹਤ ਨਾਲ ਸੰਬੰਧਿਤ ਹੈ ਬਲਕਿ ਇਸ ਦਾ ਸੰਬੰਧ ਸਾਡੀ ਮਾਨਸਿਕ ਸਿਹਤ ਤੇ ਸਮਾਜਿਕ ਸਿਹਤ ਨਾਲ ਵੀ ਹੈ | ਇਸ ਦੇ ਲਈ ਮਨੁੱਖ ਨੂੰ ਸੰਤੁਲਿਤ ਖੁਰਾਕ ਦੇ ਨਾਲ-ਨਾਲ ਕਸਰਤ, ਯੋਗਾ ਤੇ ਸੈਰ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਆ | ਇਸ ਦਿਨ ਵਿਦਿਆਰਥੀ ਸੰਤੁਲਿਤ ਆਹਾਰ ਦੇ ਆਧਾਰ 'ਤੇ ਅਪਣਾ ਭੋਜਨ ਲੈ ਕੇ ਆਏ ਸਨ | ਪਿ੍ੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਾਰੇ ਦਿਵਸ ਮਨਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਵੀ ਇਨ੍ਹਾਂ ਦਿਵਸਾਂ ਦੇ ਬਾਰੇ ਜਾਗਰੂਕ ਹੋ ਸਕਣ |