10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਸਰਕਾਰ ਖਰਾਬ ਹੋਈ ਕਿਸਾਨਾਂ ਦੀ ਫਸਲਾਂ ਦਾ ਮੁਆਵਜ਼ਾ ਦੇਵੇ-ਐਡਵੋਕੇਟ ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 08-04-2026
ਕਿਸ਼ਨਪੁਰਾ ਕਲਾਂ, 7 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ | ਪੰਜਾਬ ਦੇ ਕਈ ਖੇਤਰਾਂ 'ਚ ਖਾਸਕਰ ਸਾਡੇ ਹਲਕਾ ਧਰਮਕੋਟ ਦੇ ਕੜਿਆਲ, ਚੀਮਾ ਆਦਿ ਕਈ ਪਿੰਡਾਂ ਵਿਚ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ | ਐਡਵੋਕੇਟ ਰਵੀ ਗਰੇਵਾਲ ਨੇ ਕਿਹਾ ਕਿ ਕਈ ਕਿਸਾਨਾਂ ਨੇ ਜ਼ਮੀਨਾਂ ਠੇਕੇ 'ਤੇ ਲਈਆਂ ਹੋਈਆਂ ਹਨ, ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ ਤੇ ਬੇਮੌਸਮੀ ਬਰਸਾਤ ਕਾਰਨ ਕਣਕ ਦਾ ਝਾੜ ਵੀ ਘਟ ਗਿਆ ਹੈ | ਉਨ੍ਹਾਂ ਕਿਹਾ ਕਿ 6 ਮਹੀਨੇ ਦੀ ਪਾਲੀ ਹੋਈ ਫਸਲ ਕੁਝ ਪਲਾਂ ਵਿਚ ਬਰਬਾਦ ਹੋ ਗਈ ਹੈ ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਖੜ੍ਹਨਾ ਚਾਹੀਦੀ ਹੈ ਕਿਉਂਕਿ ਕਿ ਪਿਛਲੇ ਸਮੇਂ 'ਚ ਹੜ੍ਹਾਂ ਦੀ ਵੱਡੀ ਮਾਰ ਝੱਲਣੀ ਪਈ ਸੀ | ਅੰਤ 'ਚ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾਂ ਦੀ ਬਾਂਹ ਫੜੇ ਤਾਂ ਜੋ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਖਰਾਬ ਹੋਈ ਕਿਸਾਨਾਂ ਦੀ ਫਸਲਾਂ ਦਾ ਮੁਆਵਜ਼ਾ ਦੇਵੇ-ਐਡਵੋਕੇਟ ਗਰੇਵਾਲ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24