08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਹੇਸ਼ਰੀ ਇਕਾਈ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਹੇਸ਼ਰੀ ਵਿਖੇ ਪਿੰਡ ਇਕਾਈ ਦੀ ਚੋਣ ਕੀਤੀ ਗਈ | ਇਹ ਚੋਣ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸਾਨ ਲਹਿਰ ਨੂੰ ਵੱਡੀ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਵਲੋਂ ਮੈਂਬਰਸ਼ਿਪ ਕਰਕੇ ਪਿੰਡ-ਪਿੰਡ ਜਾ ਕੇ ਨਵੀਆਂ ਕਮੇਟੀਆਂ ਦੀ ਚੋਣ ਕੀਤੀ ਜਾ ਰਹੀ ਹੈ | ਇਸ ਕੜੀ ਤਹਿਤ ਪਿੰਡ ਮਹੇਸ਼ਰੀ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਇਕਾਈ ਪ੍ਰਧਾਨ ਮਨਦੀਪ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਖ਼ਜ਼ਾਨਚੀ ਜਸਵੰਤ ਸਿੰਘ, ਸਕੱਤਰ ਨਗਿੰਦਰ ਸਿੰਘ, ਪ੍ਰੈੱਸ ਸਕੱਤਰ ਨਛੱਤਰ ਸਿੰਘ ਅਹੁਦੇਦਾਰਾਂ ਵਜੋਂ ਚੋਣ ਹੋਈ ਤੇ ਬਾਕੀਆਂ ਦੀ ਮੈਂਬਰਾਂ ਵਜੋਂ ਚੋਣ ਹੋਈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਨੇ ਪੰਜ ਦਿਨਾਂ 'ਚ ਲਗਵਾਇਆ ਯੂ.ਕੇ. ਸਟੱਡੀ ਵੀਜ਼ਾ <br/>
Ad Position 24