08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਭਲੂਰ ਵਿਖੇ ਤੇਜ਼ ਬਾਰਿਸ਼ ਤੇ ਗੜੇਮਾਰੀ ਨੇ ਫ਼ਸਲਾਂ ਕੀਤੀਆਂ ਬਰਬਾਦ <br/>

Ad Position 21
No active advertisement
ਅਜੀਤ ਡੈਸਕ 09-04-2026
ਨੱਥੂਵਾਲਾ ਗਰਬੀ, 8 ਅਪ੍ਰੈਲ (ਨਵਦੀਪ ਸਿੰਘ)-ਬੀਤੀ ਕੱਲ੍ਹ ਸ਼ਾਮ ਸਮੇਂ ਆਈ ਭਾਰੀ ਬਾਰਸ਼ ਤੇ ਗੜੇਮਾਰੀ ਨੇ ਪਿੰਡ ਭਲੂਰ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਦੋ ਘੰਟੇ ਹੋਈ ਬਾਰਸ਼ ਦੌਰਾਨ ਤਿੰਨ ਵਾਰ ਭਾਰੀ ਗੜੇਮਾਰੀ ਹੋਈ ਜਿਸ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ | 24 ਘੰਟੇ ਬੀਤਣ ਦੇ ਬਾਵਜੂਦ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਇਕ ਤੋਂ ਦੋ ਫੁੱਟ ਤੱਕ ਪਾਣੀ ਕਣਕਾਂ ਵਿਚ ਅਜੇ ਵੀ ਖੜਾ ਹੈ | ਬਹੁਤ ਸਾਰੇ ਕਿਸਾਨਾਂ ਦੀ ਕਣਕ ਬੁਰੀ ਤਰਾਂ ਨੁਕਸਾਨੀ ਗਈ ਹੈ | ਜੇਕਰ ਸਾਰੇ ਪਿੰਡ ਦੀ ਗੱਲ ਕੀਤੀ ਜਾਵੇ ਤਾਂ ਤਕਰੀਬਨ 50 ਪ੍ਰਤੀਸ਼ਤ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ | ਇਹ ਪ੍ਰਗਟਾਵਾ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਮਰਜੀਤ ਸਿੰਘ, ਨਿਰਮਲ ਸਿੰਘ ਭਲੂਰ ਨੇ ਦੱਸਿਆ ਕਿ ਇਨ੍ਹਾਂ ਸਮਾਂ ਬੀਤਣ ਦੇ ਬਾਵਜੂਦ ਕੋਈ ਵੀ ਲੀਡਰ ਜਾਂ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸਾਰ ਲੈਣ ਲਈ ਨਹੀ ਪਹੁੰਚਿਆਂ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ, ਤੁਰੰਤ ਸਪੈਸ਼ਲ ਗਿਰਦਾਵਰੀ ਹੋਣੀ ਚਾਹੀਦੀ ਹੈ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ ਤੇ ਹੋਏ ਨੁਕਸਾਨ ਦਾ ਪੰਜਾਹ ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਈਸ਼ਰ ਸਿੰਘ ਵਿਰਕ, ਮੰਗਲ ਸਿੰਘ ਗਿੱਲ, ਸੁਰਜੀਤ ਸਿੰਘ, ਜਗਦੀਪ ਸਿੰਘ, ਪ੍ਰਦੀਪ ਸਿੰਘ, ਕਮਲ ਜਟਾਣਾ, ਬਲਵੰਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਵਿੱਦਿਅਕ ਸਕੂਲ ਜੀਂਦੜਾ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ <br/>
Ad Position 24