08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨ ਵਾਲਾ ਵਿਚ ਹੋਏ ਧਾਰਮਿਕ ਸਮਾਗਮ ਦੀਆਂ ਤਸਵੀਰਾਂ | ਤਸਵੀਰ : ਗੁਰਜੰਟ ਕਲਸੀ ਲੰਡੇ <br/> 09-04-2026
ਸਮਾਲਸਰ, 8 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨ ਵਾਲਾ ਵਿਖੇ ਸਾਹਿਬ-ਏ-ਕਮਾਲ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸੰਗੀਤਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੁਰ ਆਂਗਣ ਸੁਸਾਇਟੀ ਦੇ ਸੁਰੀਲੇ ਫ਼ਨਕਾਰਾਂ ਨਾਲ ਰੂਬਰੂ ਹੋਣ ਦਾ ਵਿਲੱਖਣ ਮੌਕਾ ਪ੍ਰਾਪਤ ਹੋਇਆ | ਸਮਾਗਮ ਦਾ ਸ਼ੁੱਭ ਆਰੰਭ ਪੰਡਤ ਚੇਤਨ ਦੇਵ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਪ੍ਰੋ. ਡਾ. ਰਜੇਸ਼ ਮੋਹਨ ਨੇ ਵਿਦਿਆਰਥੀਆਂ ਸਮੇਤ ਪਵਿੱਤਰ ਸ਼ਲੋਕਾਂ ਦੀ ਪੇਸ਼ਕਾਰੀ ਨਾਲ ਕੀਤਾ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਧ ਤੇ ਅਰਥਪੂਰਨ ਸੰਗੀਤ ਦੀ ਸ਼ਲਾਘਾ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਛੇਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਜਸਦੀਪ ਸਿੰਘ ਨੇ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਦਾ ਗੀਤ 'ਗੁਰਮੁਖੀ ਦਾ ਬੇਟਾ' ਗਾ ਕੇ ਸਾਰਿਆਂ ਦਾ ਮਨ ਮੋਹ ਲਿਆ | ਸੰਗੀਤ ਅਧਿਆਪਕਾ ਕਿਰਨਦੀਪ ਕੌਰ (ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ) ਨੇ ਆਪਣੇ ਲੋਕ ਗੀਤਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਦੀ ਪਹਿਚਾਣ ਕਰਵਾਈ |
ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਾ. ਰੁਪਿੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਐਸ.ਐਸ. ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੇ ਯੁੱਗ ਵਿਚ ਕੁਝ ਚੁਣੇ ਹੋਏ ਕਲਾਕਾਰ ਹੀ ਆਪਣੀ ਸਾਫ਼-ਸੁਥਰੀ ਲਿਖਤ ਤੇ ਗਾਇਕੀ ਰਾਹੀਂ ਸਮਾਜ ਨੂੰ ਸਹੀ ਦਿਸ਼ਾ ਦੇ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਲਈ ਚੁਣੇ ਹੋਏ ਗਾਇਕਾਂ ਤੇ ਗੀਤਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਵਿਚ ਚੰਗੀ ਸੁਣਨ ਦੀ ਰੁਚੀ ਵਿਕਸਿਤ ਹੋਵੇ ਅਤੇ ਉਹ ਆਪਣੇ ਸੱਭਿਆਚਾਰਕ ਵਿਰਸੇ ਨਾਲ ਜੁੜੇ ਰਹਿਣ |
Ad Position 22
No active advertisement
ਪਿਛਲੀ ਖ਼ਬਰ ਬੱਧਨੀ ਕਲਾਂ ਦੇ ਥਾਣਾ ਮੁਖੀ ਨੂੰ ਵਧੀਆਂ ਸੇਵਾਵਾਂ ਬਦਲੇ ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਤਾ ਗੁਰਚਰਨ ਕੌਰ ਬਰਾੜ ਚੀਦਾ ਨਮਿਤ ਸ਼ਰਧਾਂਜਲੀ ਸਮਾਗਮ
Ad Position 24