08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੱਧਨੀ ਕਲਾਂ ਦੇ ਥਾਣਾ ਮੁਖੀ ਨੂੰ ਵਧੀਆਂ ਸੇਵਾਵਾਂ ਬਦਲੇ ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤਾ ਸਨਮਾਨਿਤ

Ad Position 21
No active advertisement
ਥਾਣਾ ਬੱਧਨੀ ਕਲਾਂ ਦੇ ਐਸ.ਐਚ.ਓ. ਗੁਰਮੇਲ ਸਿੰਘ ਚਹਿਲ ਨੂੰ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕਰਦੇ ਹੋਏ ਡਾ. ਅਜੇ ਗਾਂਧੀ ਐਸ.ਐਸ.ਪੀ. ਮੋਗਾ | ਅਜੀਤ ਤਸਵੀਰ <br/> 09-04-2026
ਬੱਧਨੀ ਕਲਾਂ, 8 ਅਪ੍ਰੈਲ (ਸੰਜੀਵ ਕੋਛੜ)-ਆਮ ਨਾਗਰਿਕਾਂ ਦੀ ਸਹਾਇਤਾ ਲਈ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਾ ਪੁਲਿਸ ਕਰਮਚਾਰੀਆਂ ਦਾ ਨੈਤਿਕ ਫ਼ਰਜ਼ ਹੀ ਨਹੀਂ, ਸਗੋਂ ਉਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੈ, ਪੁਲਿਸ ਥਾਣੇ 'ਚ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਪਹੁੰਚਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਹਿਮ ਉਪਰਾਲੇ ਕਰਦਿਆਂ ਲੋਕਾਂ 'ਚ ਆਪਣੀ ਪਹਿਚਾਣ ਤੇ ਸ਼ਵੀ ਬਣਾਉਣੀ ਪੈਂਦੀ ਹੈ | ਇਹ ਪ੍ਰਗਟਾਵਾ ਬੱਧਨੀ ਕਲਾਂ ਦੇ ਥਾਣਾ ਮੁਖ ਅਫ਼ਸਰ ਇੰਸ: ਗੁਰਮੇਲ ਸਿੰਘ ਚਹਿਲ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਸਨਮਾਨਿਤ ਹੋਣ ਉਪਰੰਤ ਬੱਧਨੀ ਕਲਾਂ ਵਿਖੇ ਪਹੁੰਚ ਕੇ ਵਧਾਈ ਦੇਣ ਪਹੁੰਚੇ ਪਤਵੰਤੇ ਸੱਜਣਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਡਾ. ਅਜੇ ਗਾਂਧੀ ਵਲੋਂ ਜਿੱਥੇ ਵੱਖ-ਵੱਖ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ, ਉੱਥੇ ਹੀ ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਇੰਸ: ਗੁਰਮੇਲ ਸਿੰਘ ਚਹਿਲ ਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ, ਨਸ਼ਾ ਤਸਕਰਾਂ ਤੇ ਸਖ਼ਤੀ ਨਾਲ ਕਾਰਵਾਈ ਕਰਨ, ਭਗੌੜਿਆਂ ਨੂੰ ਫੜਨ, ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਮੁਸਤੈਦੀ ਨਾਲ ਨਿਭਾਉਣ ਤੋਂ ਇਲਾਵਾ ਨਗਰ ਨਿਵਾਸੀਆਂ 'ਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਬਦਲੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਇੰਸ: ਗੁਰਮੇਲ ਸਿੰਘ ਚਹਿਲ ਨੇ ਗੌਰਵ ਯਾਦਵ ਡੀ.ਜੀ.ਪੀ. ਪੰਜਾਬ, ਡਾ. ਅਜੇ ਗਾਂਧੀ ਐਸ.ਐਸ.ਪੀ. ਮੋਗਾ, ਜ਼ੋਰਾ ਸਿੰਘ ਕਾਂਗੜਾ ਡੀ.ਐਸ.ਪੀ. (ਐਚ), ਅਨਵਰ ਅਲੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਤੇ ਸਮੁੱਚੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਅਮਨਦੀਪ ਸਿੰਘ ਸਿੱਧੂ ਅਮਨਾ ਨੰਬਰਦਾਰ ਨੇ ਸ਼ਹਿਰ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਆਖੀ | ਇਸ ਮੌਕੇ ਦਰਸ਼ਨ ਸਿੰਘ ਗੋਲੂ ਨੰਬਰਦਾਰ, ਜਗਜੀਤ ਸਿੰਘ ਦੀਸ਼ਾ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਪ੍ਰਧਾਨ, ਕ੍ਰਿਸ਼ਨ ਗੋਪਾਲ ਕੋਛੜ, ਰਵੀ ਸ਼ਰਮਾ ਚੇਅਰਮੈਨ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਮਨਪ੍ਰੀਤ ਸਿੰਘ ਸਤਨਾਮ, ਗੁਰਪ੍ਰੀਤ ਸਿੰਘ ਧਾਲੀਵਾਲ ਪ੍ਰਧਾਨ, ਜੀਵਨ ਗਰਗ ਕੌਂਸਲਰ, ਮਨੋਜ ਭਾਲਾ, ਸੰਦੀਪ ਕੋਛੜ, ਨਰਿੰਦਰ ਤਾਇਲ, ਜਗਜੀਵਨ ਕੁਮਾਰ ਗੋਇਲ, ਬਿੰਦਰ ਮਨੀਲਾ ਆਦਿ ਵਿਅਕਤੀਆਂ ਨੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੱਖਣ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਸ਼ਲਾਘਾਯੋਗ ਕਦਮ-ਬਲਜੀਤ, ਗੁਰਪ੍ਰੀਤ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨ 'ਚ ਧਾਰਮਿਕ ਸਮਾਗਮ ਕਰਵਾਇਆ
Ad Position 24