08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੱਖਣ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਸ਼ਲਾਘਾਯੋਗ ਕਦਮ-ਬਲਜੀਤ, ਗੁਰਪ੍ਰੀਤ

Ad Position 21
No active advertisement
ਅਜੀਤ ਡੈਸਕ 09-04-2026
ਫ਼ਤਿਹਗੜ੍ਹ ਪੰਜਤੂਰ, 8 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਦੀ ਸਿਆਸਤ 'ਚ ਇਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ | ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਤੇ ਸਾਬਕਾ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇਣ ਮਗਰੋਂ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ | ਇਹ ਪ੍ਰਗਟਾਵਾ ਸੋਸ਼ਲ ਮੀਡੀਆ ਇੰਚਾਰਜ ਬਲਜੀਤ ਸਿੰਘ ਥਿੰਦ ਫ਼ਤਿਹਗੜ੍ਹ ਪੰਜਤੂਰ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਹੇਅਰ ਗਲੋਟੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਦਾ ਮਾਲਵੇ ਦੀ ਰਾਜਨੀਤੀ ਵਿਚ ਬਹੁਤ ਵੱਡਾ ਨਾਂਅ ਤੇ ਪ੍ਰਭਾਵ ਹੈ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬੇਹੱਦ ਯੋਗਦਾਨ ਪਾਇਆ ਜਿਸ ਨੂੰ ਇਤਿਹਾਸ ਵਿਚ ਹਮੇਸ਼ਾ ਯਾਦ ਰੱਖਿਆ ਜਾਵੇਗਾ | ਜਥੇਦਾਰ ਤੋਤਾ ਸਿੰਘ ਦੇ ਰਾਜਨੀਤਿਕ ਵਾਰਸ ਬਰਜਿੰਦਰ ਸਿੰਘ ਬਰਾੜ ਜੋ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਸ਼ਾਮਲ ਹੋਏ, ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ | ਗੁਰਪ੍ਰੀਤ ਤੇ ਬਲਜੀਤ ਨੇ ਕਿਹਾ ਮੱਖਣ ਬਰਾੜ ਪੰਜਾਬ ਦੇ ਭਲੇ ਲਈ ਪੂਰੇ ਤਕੜੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ | ਜਿਸ ਕਰਕੇ ਉਨ੍ਹਾਂ ਦੇ ਸਮਰਥਕਾਂ, ਵਰਕਰਾਂ, ਆਗੂਆਂ, ਸਨੇਹੀਆਂ ਵਲੋਂ ਵੱਡੇ ਪੱਧਰ 'ਤੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ | ਉੱਥੇ ਹੀ ਪਹੁੰਚੇ ਖ਼ੁਸ਼ੀਆਂ ਸਾਂਝੀਆਂ ਕਰਨ ਆਏ ਸਮੂਹ ਸਨੇਹੀਆਂ ਦਾ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਦੇ ਆਸ-ਪਾਸ ਦੇ ਪਿੰਡਾਂ 'ਚ ਭਰਵੀਂ ਬਾਰਿਸ਼ ਕਾਰਨ ਕਿਸਾਨ ਚਿੰਤਤ ਅਗਲੀ ਖ਼ਬਰ ਬੱਧਨੀ ਕਲਾਂ ਦੇ ਥਾਣਾ ਮੁਖੀ ਨੂੰ ਵਧੀਆਂ ਸੇਵਾਵਾਂ ਬਦਲੇ ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤਾ ਸਨਮਾਨਿਤ
Ad Position 24