ਫਤਿਹਗੜ੍ਹ ਪੰਜਤੂਰ, 08 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡੀਐਸਪੀ ਜਸਵਿੰਦਰ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ¢ ਇਸੇ ਮੁਹਿੰਮ ਦੇ ਤਹਿਤ ਅੱਜ ਐਸ ਐਚ ਓ ਭਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਫਤਿਹਗੜ ਪੰਜਤੂਰ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ | ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਲੋਂ ਗਲਤ ਤਰੀਕੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਸਬੰਧੀ ਅੱਜ ਕਾਰਵਾਈ ਕੀਤੀ ਗਈ ਹੈ ਜਿਸ ਤਹਿਤ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕੁਲਵੰਤ ਸਿੰਘ ਵਾਸੀ ਦਾਨੇਵਾਲਾ ਦੀ 1 ਕਰੋੜ 34 ਲੱਖ 12 ਹਜਾਰ 856 ਰੁਪਏ ਦੀ ਪ੍ਰਾਪਰਟੀ ਫਰੀਜ ਕੀਤੀ ਗਈ ਅਤੇ ਇਸ ਦੇ ਨਾਲ ਹੀ ਗਗਨਦੀਪ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸੇਦੇਸ਼ਾਹ ਵਾਲਾ ਦੀ 45 ਲੱਖ ਦੀ ਪ੍ਰੋਪਰਟੀ ਨੂੰ ਅਟੈਚ ਕਰਨ ਸਬੰਧੀ ਉਕਤ ਦੋਸ਼ੀਆਂ ਘਰ ਦੇ ਬਾਹਰ ਨੋਟਿਸ ਚਿਪਕਾਏ ਗਏ¢ ਅਤੇ ਥਾਣਾ ਫਤਹਿਗੜ੍ਹ ਪੰਜਤੂਰ ਵਿੱਚ ਦੋਸ਼ੀ ਲਵਹੀਰਾ ਸਿੰਘ ਉਰਫ ਲਵ ਪੁੱਤਰ ਸੁਰਜੀਤ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਨੂੰ ਮਾਨਯੋਗ ਅਦਾਲਤ ਵਲੋਂ 10 ਸਾਲ ਦੀ ਕੈਦ ਤੇ 1,00,000/- ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ¢ ਜਿਸਦੀ 41 ਲੱਖ 50 ਹਜਾਰ ਰੁਪਏ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਘਰ ਨੋਟਿਸ ਚਿਪਕਾਇਆ ਗਿਆ ਹੈ | ਜਿਨ੍ਹਾਂ ਦੀ ਪ੍ਰਾਪਰਟੀ ਬਾਰੇ ਪੜਤਾਲ ਕਰਨ 'ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰਾਪਰਟੀ ਇਨ੍ਹਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਖਰੀਦ ਕਰਕੇ ਪ੍ਰੋਪਰਟੀ ਆਪਣੇ ਨਾਮ ਲਗਵਾਈ ਹੋਈ ਸੀ¢ ਜਿਸ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68-ਐਫ(2) ਤਹਿਤ ਮਾਨਯੋਗ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮੰਨਜੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਗਈ ਹੈ¢ ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਭਵਿਖ ਵਿੱਚ ਵੀ ਹੋਰ ਵੀ ਨਸ਼ਾ ਤਸਕਰਾਂ ਦੇ ਖਿਲਾਫ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ¢ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਸ਼ਤ ਐਕਸ਼ਨ ਲਿਆ ਜਾਵੇਗਾ |