08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਭਲਕੇ ਹੋਣ ਵਾਲੀ ਕਿਸਾਨ ਰੈਲੀ 'ਚ ਹੋਵਾਂਗੇ ਸ਼ਾਮਿਲ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸਤਿੰਦਰਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਕਰਨਵੀਰ ਸਿੰਘ ਬੁਰਜ ਹਮੀਰਾ ਨੇ ਚਲਾਈ | ਅੱਜ ਦੀ ਇਹ ਮੀਟਿੰਗ ਪਿੰਡ ਰਾਊਕੇ ਕਲਾਂ ਪੱਤੀ ਭੋਜੂ ਕੀ ਧਰਮਸ਼ਾਲਾ ਵਿਚ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ ਗਿੱਲ, ਮੀਤ ਪ੍ਰਧਾਨ ਸੁਰਜੀਤ ਸਿੰਘ ਮਾਣੂੰਕੇ, ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ ਤੇ ਐਫ.ਐਲ.ਡੀ.ਪੀ. ਡਿਸਟ੍ਰੀਬਿਊਟਰ ਆਫ਼ ਪੰਜਾਬ ਦੇ ਜਰਨਲ ਸਕੱਤਰ ਅਮਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੀ ਸ਼ੁਰੂਆਤ ਬਲਾਕ ਪ੍ਰਧਾਨ ਸਤਿੰਦਰਪਾਲ ਸਿੰਘ ਨੇ ਕੀਤੀ ਜਿਸ ਵਿਚ ਧੰਨਾ ਭਗਤ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਫ਼ਿਰੋਜ਼ਪੁਰ ਰੋਡ ਮੋਗਾ ਵਿਖੇ ਵਿੰਡਸਰ ਪੈਲੇਸ ਵਿਚ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਹੁਮਹੁਮਾ ਕੇ ਵੱਡੀ ਗਿਣਤੀ 'ਚ ਪਹੁੰਚਣ ਲਈ ਲਾਮਬੰਦ ਕੀਤਾ ਤੇ ਕਿਹਾ ਕਿ ਜਿਸ ਵਿਚ ਚੌਧਰੀ ਰਕੇਸ਼ ਟਿਕੈਤ ਕੌਮੀ ਬੁਲਾਰਾ ਇੰਡੀਆ, ਯੁੱਧਵੀਰ ਜਰਨਲ ਸਕੱਤਰ ਇੰਡੀਆ, ਡਾ. ਪਿਆਰੇ ਲਾਲ ਬੁੱਧੀਜੀਵੀ, ਡਾ. ਅਮਰਦੀਪ ਚੀਮਾ ਬੁੱਧੀਜੀਵੀ ਪਹੁੰਚ ਰਹੇ ਹਨ | ਕਿਸਾਨਾਂ 'ਤੇ ਪਈ ਦੂਹਰੀ ਮਾਰ ਪੱਕੀ ਫ਼ਸਲ 'ਤੇ ਪਈ ਗੜੇਮਾਰੀ ਤੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਜਿਸ ਵਿਚ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਤੁਰੰਤ ਮੁਆਵਜ਼ੇ ਦੇਣ ਦੀ ਮੰਗ ਕੀਤੀ | ਪੰਜਾਬ ਵਿਚ ਗੈਸ ਸਿਲੰਡਰਾਂ ਦੀ ਕਿੱਲਤ ਨੂੰ ਦੇਖਦੇ ਹੋਏ ਪੰਜਾਬ ਜਰਨਲ ਸਕੱਤਰ ਅਮਨਦੀਪ ਸਿੰਘ ਗੈਸ ਏਜੰਸੀ ਦੇ ਮਾਲਕ ਨੇ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ | ਮੀਟਿੰਗ 'ਚ ਇਕਾਈ ਪ੍ਰਧਾਨ ਰਾਜ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਨਵਤੇਜ ਸਿੰਘ, ਜਗਸੀਰ ਸਿੰਘ, ਨਿਰਭੈ ਸਿੰਘ, ਭਾਗ ਸਿੰਘ, ਭੁਪਿੰਦਰ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਉਂਕਾਰ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਨਵਦੀਪ ਸਿੰਘ, ਸੇਵਕ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਬਲਜੀਤ ਸਿੰਘ, ਰਾਜੂ, ਗੋਲਡੀ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਨਿਰਮਲ ਸਿੰਘ, ਰਾਜਦੀਪ ਸਿੰਘ, ਸੁਖਦੀਪ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਸੁਖਦੀਪ ਸਿੰਘ ਆਦਿ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਮੋਗਾ ਵਿਖੇ ਕਾਨਫ਼ਰੰਸ 'ਚ ਰਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ ਤੇ ਹੋਰ ਕਿਸਾਨ ਨੇਤਾ ਪੁੱਜਣਗੇ-ਪ੍ਰਧਾਨ ਇਕਬਾਲ... ਅਗਲੀ ਖ਼ਬਰ ਤਿੰਨ ਨਸ਼ਾ ਤਸਕਰਾਂ ਦੀ 2 ਕਰੋੜ ਤੋਂ ਉੱਪਰ ਦੀ ਜਾਇਦਾਦ ਫਰੀਜ <br/>
Ad Position 24