08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਔਰਤਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ-ਡਾ. ਗਰਗ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਸ਼ਵ ਸਿਹਤ ਦਿਵਸ 'ਤੇ ਔਰਤਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ | ਔਰਤਾਂ ਦੀ ਸਿਹਤ, ਮਾਵਾਂ ਦੀ ਦੇਖ-ਭਾਲ ਤੇ 40 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਜ਼ਰੂਰੀ ਸਿਹਤ ਜਾਂਚ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ | ਇਹ ਵਿਚਾਰ ਸ਼ਾਮ ਨਰਸਿੰਗ ਹੋਮ ਦੀ ਡਾਇਰੈਕਟਰ ਡਾ. ਮੋਨਿਕਾ ਗਰਗ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਪ੍ਰਗਟ ਕੀਤੇ | ਡਾ. ਮੋਨਿਕਾ ਗਰਗ ਨੇ ਕਿਹਾ ਕਿ ਮਾਵਾਂ ਅਤੇ ਨਵਜੰਮੇ ਬੱਚੇ ਦੀ ਸਿਹਤ 2026 ਪਹਿਲ ਦਾ ਵਿਸ਼ੇਸ਼ ਧਿਆਨ ਔਰਤਾਂ ਅਤੇ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਰੋਕਥਾਮਯੋਗ ਮੌਤਾਂ ਨੂੰ ਖ਼ਤਮ ਕਰਨ 'ਤੇ ਹੈ | ਸਿਹਤ ਨੂੰ ਬਿਹਤਰ ਬਣਾਉਣ ਦੇ ਉਪਾਵਾਂ ਵਜੋਂ ਨਿਯਮਿਤ ਤੌਰ 'ਤੇ ਪੌਸ਼ਟਿਕ ਭੋਜਨ ਦਾ ਸੇਵਨ ਕਰਨਾ, ਸਰੀਰਕ ਗਤੀਵਿਧੀ (ਜਿਵੇਂ ਕਿ ਯੋਗਾ ਜਾਂ ਸੈਰ ਕਰਨਾ) ਵਿਚ ਸ਼ਾਮਿਲ ਹੋਣਾ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਲਈ ਨਿਯਮਤ ਡਾਕਟਰੀ ਜਾਂਚ ਕਰਵਾਉਣਾ ਜ਼ਰੂਰੀ ਹੈ | ਇਸ ਤੋਂ ਇਲਾਵਾ ਔਰਤਾਂ ਦੀ ਲੰਬੇ ਸਮੇਂ ਦੀ ਸਿਹਤ ਤੇ ਤੰਦਰੁਸਤੀ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਡੀ. ਏ. ਵੀ. ਸਕੂਲ 'ਚ ਆਧੁਨਿਕ ਸਟੇਡੀਅਮ ਦੇ ਨਵੀਨੀਕਰਨ ਦਾ ਉਦਘਾਟਨ <br/> ਅਗਲੀ ਖ਼ਬਰ ਟੀ.ਐਲ.ਐਫ. ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24