08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਨੁੱਖੀ ਅਧਿਕਾਰ ਲੀਡਰਸ਼ਿਪ ਦੀ ਮੋਗਾ ਇਕਾਈ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਤੇ ਚੰਡੀਗੜ੍ਹ ਯੂ.ਟੀ. ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਚੰਡੀਗੜ੍ਹ ਵਿਚ ਮਨੁੱਖੀ ਅਧਿਕਾਰ ਲੀਡਰਸ਼ਿਪ ਕਨਕਲੇਵ 2026 ਦਾ ਆਯੋਜਨ ਕੀਤਾ | ਮੋਗਾ ਯੂਨਿਟ ਦਾ ਗਠਨ ਕੀਤਾ ਗਿਆ, ਜਿੱਥੇ ਚਾਰ ਮੈਂਬਰ ਨਿਯੁਕਤ ਕੀਤੇ ਗਏ ਜਿਨ੍ਹਾਂ 'ਚ ਬਾਲ ਭਲਾਈ ਕਮੇਟੀ ਮੈਂਬਰ ਤੇ ਅਗਰਵਾਲ ਮਹਿਲਾ ਸੈੱਲ ਦੀ ਸੂਬਾ ਪ੍ਰਧਾਨ ਭਾਵਨਾ ਬਾਂਸਲ, ਦੀਪਕ ਸਿੰਗਲਾ, ਸ਼ਹੀਦ ਭਗਤ ਸਿੰਘ ਬਲੱਡ ਕਲੱਬ ਦੀ ਪ੍ਰਧਾਨ ਗੁਰਜੋਤ ਸਿੰਘ ਅਤੇ ਕਾਂਗਰਸ ਦੇ ਓ.ਬੀ.ਸੀ. ਵਿੰਗ ਦੇ ਚੇਅਰਮੈਨ ਵਿਕਰਮਜੀਤ ਸਿੰਘ ਪੱਤੋ ਸ਼ਾਮਿਲ ਹਨ | ਉਨ੍ਹਾਂ ਦਾ ਸਵਾਗਤ ਨਿਯੁਕਤੀ ਪੱਤਰ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਮੋਗਾ ਯੂਨਿਟ ਦੀ ਭਾਵਨਾ ਬਾਂਸਲ ਨੇ ਕਿਹਾ ਕਿ ਜਸਟਿਸ ਹਰਕੇਸ਼ ਮਨੂਜਾ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ, ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਸਟੇਟ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ, ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਤੇ ਡਾ. ਸਾਗਰ ਪ੍ਰੀਤ ਹੁੱਡਾ ਡੀ.ਜੀ.ਪੀ. ਚੰਡੀਗੜ੍ਹ ਮਨੁੱਖੀ ਅਧਿਕਾਰ ਲੀਡਰਸ਼ਿਪ ਕਨਕਲੇਵ 2026 ਵਿਚ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਭਾਵਨਾ ਬਾਂਸਲ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਲੀਡਰਸ਼ਿਪ ਦੇ ਮੈਂਬਰ ਕਮਿਸ਼ਨ ਦੇ ਜ਼ਮੀਨੀ ਪੱਧਰ 'ਤੇ ਕੰਮਕਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਟੀਮ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਪਛਾਣ ਕਰਨ, ਜਾਗਰੂਕਤਾ ਪੈਦਾ ਕਰਨ ਅਤੇ ਜਨਤਾ ਅਤੇ ਕਮਿਸ਼ਨ ਵਿਚਕਾਰ ਸੰਚਾਰ ਬਣਾਉਣ ਵਿਚ ਮਦਦ ਕਰੇਗੀ | ਸਮਾਗਮ ਦੌਰਾਨ ਮੋਗਾ ਤੋਂ ਆਏ ਅਧਿਕਾਰੀਆਂ ਨੂੰ ਸਮਾਜ ਸੇਵਾ ਤੇ ਮਨੁੱਖੀ ਅਧਿਕਾਰਾਂ ਦੇ ਖੇਤਰ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਸਮਾਗਮ <br/> ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਡੀ. ਏ. ਵੀ. ਸਕੂਲ 'ਚ ਆਧੁਨਿਕ ਸਟੇਡੀਅਮ ਦੇ ਨਵੀਨੀਕਰਨ ਦਾ ਉਦਘਾਟਨ <br/>
Ad Position 24