ਨਿਹਾਲ ਸਿੰਘ ਵਾਲਾ, 8 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪਿੰਡ ਖੋਟੇ ਵਿਖੇ ਇਕਾਈ ਪ੍ਰਧਾਨ ਨਛੱਤਰ ਸਿੰਘ ਖੋਟੇ ਦੀ ਅਗਵਾਈ ਹੇਠ ਕੀਤੀ ਗਈ ਜਿਸ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਵੰਤ ਸਿੰਘ ਖੋਟੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰਧਾਨ ਸੁਖਵੰਤ ਸਿੰਘ ਖੋਟੇ ਨੇ ਦੱਸਿਆ ਕਿ 10 ਅਪ੍ਰੈਲ ਨੂੰ ਮੋਗਾ ਵਿਖੇ ਵਿੰਡਸਰ ਪੈਲੇਸ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਰੈਲੀ 'ਚ ਯੂਨੀਅਨ ਦੇ ਨੈਸ਼ਨਲ ਕਿਸਾਨ ਆਗੂ ਰਕੇਸ਼ ਟਕੈਤ, ਯੁੱਧਵੀਰ ਜਰਨਲ ਸਕੱਤਰ ਇੰਡੀਆ, ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਉੱਘੇ ਚਿੰਤਕ ਅਮਰਦੀਪ ਸਿੰਘ ਚੀਮਾ ਤੇ ਬੁੱਧੀਜੀਵੀ ਡਾਕਟਰ ਪਿਆਰੇ ਲਾਲ ਗਰਗ ਪੁੱਜ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਆਪਣੇ ਵਿਚਾਰ ਸਾਂਝੇ ਕਰਨਗੇ | ਇਸ ਮੌਕੇ ਉਨ੍ਹਾਂ ਜਥੇਬੰਦੀ ਦੇ ਸਮੂਹ ਕਿਸਾਨਾਂ ਨੂੰ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ | ਇਸ ਸਮੇਂ ਇਕਾਈ ਮੀਤ ਪ੍ਰਧਾਨ ਦਲਜੀਤ ਸਿੰਘ ਲਾਡੀ, ਮੈਂਬਰ ਰਾਜੀਵ ਕੁਮਾਰ, ਜਰਨਲ ਸਕੱਤਰ ਜਗਤਾਰ ਸਿੰਘ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਤਾਰਾ ਸਿੰਘ, ਅਮਨਦੀਪ ਸਿੰਘ, ਬਲਵੀਰ ਸਿੰਘ ਕਾਕਾ, ਕੋਰਾ ਸਿੰਘ ਆਦਿ ਹਾਜ਼ਰ ਸਨ |