08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਾਂਗਰਸ ਸਰਕਾਰ ਆਉਣ 'ਤੇ ਸੂਬੇ ਦੇ ਲੋਕਾਂ ਨਾਲ ਕੀਤੀਆਂ ਬੇਇਨਸਾਫ਼ੀਆਂ ਦਾ ਹਿਸਾਬ ਲਿਆ ਜਾਵੇਗਾ-ਖਹਿਰਾ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਹਲਕਾ ਧਰਮਕੋਟ ਦੀ ਕਾਂਗਰਸ ਕਿਸਾਨ ਵਿੰਗ ਦੀ ਮੀਟਿੰਗ ਜੋ ਕਿ ਸਾਬਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ ਦੀ ਪ੍ਰਧਾਨਗੀ ਹੇਠ ਹੋਈ ਜੋ ਕਿ ਇਕੱਠ ਪੱਖੋਂ ਇਕ ਰੈਲੀ ਦਾ ਰੂਪ ਧਾਰ ਗਈ | ਇਸ ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਕਿਸਾਨ ਸੈੱਲ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਕਿਸਾਨ ਸੈੱਲ ਪੰਜਾਬ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਰਵਿੰਦਰ ਡਾਲਵੀ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਗੁਰਬੀਰ ਸਿੰਘ ਗੋਗਾ ਨੇ ਆਏ ਹੋਏ ਆਗੂਆਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਆਈਆਂ ਸਰਕਾਰਾਂ ਨੇ ਹੋਰ ਸਾਰੇ ਵਰਗਾਂ ਦਾ ਖ਼ਿਆਲ ਰੱਖਿਆ ਖ਼ਾਸ ਕਰ ਕੇ ਸਰਕਾਰੀ ਨੌਕਰੀਆਂ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨਾ ਤੇ ਉਨ੍ਹਾਂ ਲਈ ਪੇ ਕਮਿਸ਼ਨ ਵਰਗੀਆਂ ਸਹੂਲਤਾਂ ਬਠਾਉਣੀਆਂ ਜਿਸ ਨਾਲ ਉਹ ਤਬਕਾ ਤਾਂ ਉੱਪਰ ਚਲਿਆ ਗਿਆ ਪਰ ਮਜ਼ਦੂਰ ਤੇ ਕਿਸਾਨ ਬਾਰੇ ਕਿਸੇ ਨੇ ਵੀ ਨਹੀਂ ਸੋਚਿਆ ਤੇ ਖੇਤੀ ਪ੍ਰਧਾਨ ਸੂਬੇ ਦਾ ਕਿਸਾਨ ਤੇ ਮਜ਼ਦੂਰ ਪੂਰੀ ਤਰ੍ਹਾਂ ਪਛੜ ਗਿਆ | ਖਹਿਰਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ 'ਆਪ' ਵਾਲਿਆਂ ਤੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਬੇਇਨਸਾਫ਼ੀਆਂ, ਧੱਕੇਸ਼ਾਹੀਆਂ ਦਾ ਇਕ ਇਕ ਹਿਸਾਬ ਲਿਆ ਜਾਵੇਗਾ | ਇਸ ਮੌਕੇ ਕਿਸਾਨ ਸੈੱਲ ਆਪ ਦੇ ਆਗੂ ਰਜਿੰਦਰ ਸਿੰਘ ਖਹਿਰਾ ਤੇ ਆਪ ਆਗੂ ਜੱਜਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਕੇ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਸੀਨੀਅਰ ਆਗੂ ਸਵਰਨ ਸਿੰਘ ਆਦੀਵਾਲ, ਪੀ.ਏ. ਸੋਹਣ ਸਿੰਘ ਖੇਲਾ, ਸਾਬਕਾ ਚੇਅਰਮੈਨ ਸੁਧੀਰ ਕੁਮਾਰ ਗੋਇਲ, ਸਾਬਕਾ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਨੇਕ ਸਿੰਘ ਰਾਮੂੰਵਾਲਾ, ਪੱਪੀ ਰਾਊਕੇ, ਹਰਪ੍ਰੀਤ ਸਿੰਘ ਸ਼ੇਰੇਵਾਲਾ, ਡਿੰਪੀ ਕੰਗ, ਅਮਨ ਮਨਾਵਾਂ, ਸੁਖਜਿੰਦਰ ਸਿੰਘ ਡਗਰੂ, ਗੁਰਮੀਤ ਸਿੰਘ ਝੰਡੇਵਾਲਾ, ਜਸਪਾਲ ਸਿੰਘ, ਗੁਰਲਾਭ ਸਿੰਘ ਠੱਠੀ ਭਾਈ, ਸੁਖਜਿੰਦਰ ਸਿੰਘ ਚੂਹੜਚੱਕ ਸਾਰੇ ਕਿਸਾਨ ਵਿੰਗ ਬਲਾਕ ਪ੍ਰਧਾਨ, ਭੋਲਾ ਮਸਤੇ ਵਾਲਾ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਲਲਿਹਾਂਦੀ, ਅਮਨ ਗਿੱਲ ਸਾਬਕਾ ਪ੍ਰਧਾਨ, ਪਿਰਤਪਾਲ ਸਿੰਘ ਚੀਮਾ ਸਾਬਕਾ ਚੇਅਰਮੈਨ, ਮਹਿਲਾ ਆਗੂ ਪਰਮਜੀਤ ਕੌਰ ਕਪੂਰੇ, ਗੁਰਸੇਵਕ ਸਿੰਘ ਚੀਮਾ, ਅਮਨਦੀਪ ਸਿੰਘ ਢਿੱਲੋਂ ਸਾਬਕਾ ਸਰਪੰਚ, ਸੁਖਮੰਦਰ ਸਿੰਘ ਡਗਰੂ, ਯੂਥ ਆਗੂ ਮਿੱਕੀ ਹੁੰਦਲ, ਕਿੰਦਰ ਸਿੰਘ ਡਗਰੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਰੈਲੀਆਂ 'ਚ ਮਸਰੂਫ਼, ਕਿੱਕਲੀਆਂ ਪਾ ਕੇ ਲੋਕਾਂ ਨੂੰ ਕਰ ਰਹੇ ਹਨ ਗੁਮਰਾਹ-ਜਥੇਦਾਰ ਤੀਰਥ ਸਿੰਘ... ਅਗਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ <br/>
Ad Position 24