08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੁੱਖ ਮੰਤਰੀ ਭਗਵੰਤ ਮਾਨ ਰੈਲੀਆਂ 'ਚ ਮਸਰੂਫ਼, ਕਿੱਕਲੀਆਂ ਪਾ ਕੇ ਲੋਕਾਂ ਨੂੰ ਕਰ ਰਹੇ ਹਨ ਗੁਮਰਾਹ-ਜਥੇਦਾਰ ਤੀਰਥ ਸਿੰਘ ਮਾਹਲਾ

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੁਦਰਤ ਦੇ ਕਹਿਰ, ਗੜੇਮਾਰੀ ਤੇ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਨੂੰ ਮਿੱਟੀ 'ਚ ਰੌਲ ਦਿੱਤਾ ਹੈ | ਅੱਜ ਕਰਜ਼ੇ ਹੇਠ ਦੱਬੇ ਅੰਨਦਾਤੇ ਸਰਕਾਰ ਵੱਲ ਤੱਕ ਰਹੇ ਹਨ | ਬੀਤੀ ਦੇਰ ਸ਼ਾਮ ਪਈ ਤੇਜ਼ ਬਾਰਸ਼ ਤੇ ਗੜੇਮਾਰੀ ਨੇ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਕੇ ਰੱਖ ਦਿੱਤਾ ਹੈ ਜਿਸ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਇਕ ਵਾਰ ਫਿਰ ਤੋਂ ਪਲੱਤਣ ਛਾ ਗਈ ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਰੈਲੀਆਂ ਵਿਚ ਮਸਰੂਫ਼ ਹਨ, ਉਨ੍ਹਾਂ ਨੂੰ ਕਿਸਾਨਾਂ ਦਾ ਕੋਈ ਦਰਦ ਨਹੀਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਕੌਮੀ ਮੀਤ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕੇਂਦਰ ਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਰਜ਼ੇ ਹੇਠ ਦੱਬਿਆ ਹੈ ਤੇ ਉੱਪਰੋਂ ਕੁਦਰਤ ਦੀ ਮਾਰ ਕਿਸਾਨਾਂ 'ਤੇ ਪੈ ਰਹੀ ਹੈ |
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਕੌਮੀ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਰਜਿੰਦਰ ਸਿੰਘ ਡੱਲਾ ਸੀਨੀਅਰ ਆਗੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਕਿੱਕਲੀਆਂ ਛੱਡ ਕੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਵੇ-ਸੰਧੂ <br/> ਅਗਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਸੂਬੇ ਦੇ ਲੋਕਾਂ ਨਾਲ ਕੀਤੀਆਂ ਬੇਇਨਸਾਫ਼ੀਆਂ ਦਾ ਹਿਸਾਬ ਲਿਆ ਜਾਵੇਗਾ-ਖਹਿਰਾ <br/>
Ad Position 24