08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੁੱਖ ਮੰਤਰੀ ਕਿੱਕਲੀਆਂ ਛੱਡ ਕੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਵੇ-ਸੰਧੂ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬੇਮੌਸਮੀ ਬਰਸਾਤ ਤੇ ਪਈ ਗੜੇਮਾਰੀ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਤਬਾਹ ਹੋ ਗਈ ਪਰ ਸੂਬੇ ਦਾ ਮੁੱਖ ਮੰਤਰੀ ਸੂਬੇ ਦੇ ਸਾਰੇ ਹਲਕਿਆਂ ਵਿਚ ਲਗਾਤਾਰ ਸ਼ਕਤੀ ਪ੍ਰਦਰਸ਼ਨ ਵਜੋਂ ਰੈਲੀਆਂ ਕਰਕੇ ਕਿੱਕਲੀਆਂ ਪਾ ਰਿਹਾ ਹੈ ਜਦ ਕਿ ਸਾਡਾ ਅੰਨਦਾਤਾ ਕਿਸਾਨ ਆਪਣੀ ਤਬਾਹ ਹੋਈ ਫ਼ਸਲ ਕਾਰਨ ਕੁਦਰਤ ਤੇ ਸਰਕਾਰ ਨੂੰ ਕੋਸਦਾ ਨਜ਼ਰ ਆ ਰਿਹਾ ਹੈ ਤੇ ਆਪਣੀ ਤਬਾਹ ਹੋਈ ਫ਼ਸਲ ਵੇਖ ਕੇ ਅੱਥਰੂ ਵਹਾ ਰਿਹਾ ਹੈ ਤੇ ਜੇਕਰ ਸਾਡੇ ਦੇਸ਼ ਦੇ ਅੰਨਦਾਤੇ ਦੀਆਂ ਅੱਖਾਂ ਨਮ ਹਨ ਤਾਂ ਇਸ ਤੋਂ ਵੱਡੀ ਤਰਾਸਦੀ ਹੋਰ ਕੋਈ ਨਹੀਂ ਹੋ ਸਕਦੀ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੁਆਵਜ਼ਾ ਰਾਸ਼ੀ ਦੇ ਜੋ ਦੋਸ਼ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ 'ਤੇ ਲਗਾ ਰਹੇ ਹਨ, ਉਹ ਬਿਲਕੁਲ ਬੇਬੁਨਿਆਦ ਹਨ ਅਤੇ ਆਪਣੀਆਂ ਖ਼ਾਮੀਆਂ ਛੁਪਾਉਣ ਲਈ ਹੀ ਅਜਿਹਾ ਕਰ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਮੁਸਲਿਮ ਫ਼ਰੰਟ ਕਮੇਟੀ ਮੈਂਬਰਾਂ ਵਲੋਂ ਮੀਟਿੰਗ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਰੈਲੀਆਂ 'ਚ ਮਸਰੂਫ਼, ਕਿੱਕਲੀਆਂ ਪਾ ਕੇ ਲੋਕਾਂ ਨੂੰ ਕਰ ਰਹੇ ਹਨ ਗੁਮਰਾਹ-ਜਥੇਦਾਰ ਤੀਰਥ ਸਿੰਘ...
Ad Position 24