ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਸਾਫੂਵਾਲਾ ਵਿਖੇ ਕਾਂਗਰਸੀ ਆਗੂ ਭੋਲਾ ਸਿੰਘ ਤੇ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪਿਛਲੇ 4 ਸਾਲਾਂ 'ਚ ਝਾੜੂ ਵਾਲਿਆਂ ਦੀ ਸਰਕਾਰ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਝੂਠੇ ਵਾਅਦੇ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਸਰਕਾਰੀ ਦਫ਼ਤਰਾਂ 'ਚ ਵੱਡੇ ਪੱਧਰ 'ਤੇ ਰਿਸ਼ਵਤਖ਼ੋਰੀ ਚੱਲ ਰਹੀ ਹੈ | ਕੋਈ ਵੀ ਕੰਮ ਪੈਸੇ ਦਿੱਤਾ ਬਿਨ੍ਹਾਂ ਨਹੀਂ ਹੁੰਦਾ | ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਮਾੜੀ ਹੈ | ਹਰ ਰੋਜ਼ ਪੰਜਾਬ ਵਿਚ ਕਤਲ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੁੰਦੀਆਂ ਹਨ | ਇਸ ਮੌਕੇ ਭੋਲਾ ਸਿੰਘ, ਨੋਨਾ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਗੁਰਵੀਰ ਸਿੰਘ, ਡਿੰਪੀ ਸਿੰਘ, ਅੰਮਿ੍ਤਪਾਲ ਸਿੰਘ, ਸਵਰਨ ਸਿੰਘ, ਸ਼ਿੰਗਾਰਾ ਸਿੰਘ, ਜੱਗਾ ਗਿੱਲ, ਗੱਗੀ ਗਿੱਲ,