08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 09-04-2026
ਧਰਮਕੋਟ, 8 ਅਪ੍ਰੈਲ (ਪਰਮਜੀਤ ਸਿੰਘ)-ਧਰਮਕੋਟ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਤੇ ਮੇਜਰ ਸਿੰਘ ਫ਼ਤਿਹਗੜ੍ਹ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਡਾਕਟਰ ਸਾਥੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ 11 ਅਪ੍ਰੈਲ ਨੂੰ ਸੰਗਰੂਰ ਵਿਖੇ ਹੋਣ ਵਾਲੀ ਪੰਜਾਬ ਪੱਧਰੀ ਰੈਲੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਫ਼ੈਸਲਾ ਲਿਆ ਗਿਆ ਕਿ ਇਸ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਤੇ ਧਰਮਕੋਟ ਬਲਾਕ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮਸਲਿਆਂ ਵੱਲ ਸਰਕਾਰ ਵਲੋਂ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਗਿਆ, ਜਿਸ ਨਾਲ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਇਹ ਰੈਲੀ ਸੂਬਾ ਪ੍ਰਧਾਨ ਧੰਨਾ ਮਲ ਗੋਇਲ ਦੀ ਅਗਵਾਈ ਹੇਠ ਸੰਗਰੂਰ ਵਿਖੇ ਕਰਵਾਈ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਮੈਂਬਰ ਸ਼ਾਮਲ ਹੋਣਗੇ | ਮੀਟਿੰਗ ਵਿਚ ਜਨਰਲ ਸਕੱਤਰ ਲਛਮਣ ਸਿੰਘ ਪੰਡੋਰੀ, ਚੇਅਰਮੈਨ ਹਰਬੰਸ ਸਿੰਘ ਕੋਟ ਇਸੇ ਖਾਂ, ਰਾਜ ਸਿੰਘ ਗੱਟੀ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਮੁਕੰਦ ਸਿੰਘ, ਸਤਭਾਗ ਸਿੰਘ ਬੱਡੂਵਾਲ, ਦਰਬਾਰਾ ਸਿੰਘ ਕੋਟ ਮੁਹੰਮਦ ਖਾਂ, ਤਰਸੇਮ ਸਿੰਘ ਰੇਸ਼ਮਾ, ਕੁਲਵੰਤ ਸਿੰਘ ਕੈਸ਼ੀਅਰ, ਲਖਬੀਰ ਸਿੰਘ ਕਾਲਾ ਸ਼ੇਰਪੁਰ, ਡਾ. ਮਨਜੀਤ ਕੌਰ ਕੁਸਮ, ਗੁਰਪ੍ਰੀਤ ਸਿੰਘ ਢਿੱਲੋਂ, ਹਰੀ ਨਰਾਇਣ ਬਾਲਾ, ਡਾ. ਨਛੱਤਰ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਭਜਨ ਸਿੰਘ, ਲਖਬੀਰ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਜੁਗਰਾਜ ਸਿੰਘ ਰਾਜਾ, ਹਰਚੰਦ ਸਿੰਘ, ਹਰਪ੍ਰੀਤ ਸਿੰਘ ਬਾਵਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ | ਮੀਟਿੰਗ ਦੌਰਾਨ ਭਾਰੀ ਇਕੱਠ ਦੇਖਣ ਨੂੰ ਮਿਲਿਆ ਤੇ ਸਭ ਨੇ ਇਕਜੁੱਟ ਹੋ ਕੇ 11 ਅਪ੍ਰੈਲ ਦੀ ਰੈਲੀ ਨੂੰ ਕਾਮਯਾਬ ਬਣਾਉਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਨੇ 11ਦੀ ਸੰਗਰੂਰ ਰੈਲੀ ਸੰਬੰਧੀ ਕੀਤੀ ਮੀਟਿੰਗ <br/> ਅਗਲੀ ਖ਼ਬਰ ਆਈ.ਐਸ.ਐਫ਼. ਕਾਲਜ ਆਫ਼ ਫਾਰਮੇਸੀ ਦੇ 2 ਵਿਦਿਆਰਥੀਆਂ ਨੇ ਸਫਲਤਾ ਪੂਰਵਕ ਨੌਕਰੀ ਪ੍ਰਾਪਤ ਕੀਤੀ <br/>
Ad Position 24