11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਚੇਅਰਮੈਨ ਤਰਸੇਮ ਸਿੰਘ ਰੱਤੀਆਂ ਨੂੰ ਸਦਮਾ, ਪਤਨੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 10-04-2026
ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਸੈਰ ਸਪਾਟਾ ਪੰਜਾਬ ਤਰਸੇਮ ਸਿੰਘ ਰੱਤੀਆਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ-ਪਤਨੀ ਸਰਦਾਰਨੀ ਸੁਰਜੀਤ ਕੌਰ ਅੱਜ ਦਿਲ ਦਾ ਦੌਰਾ ਪੈਣ ਕਾਰਨ ਸਦੀਂਵੀ ਵਿਛੋੜਾ ਦੇ ਗਏ | ਉਹ 89 ਵਰਿ੍ਹਆਂ ਦੇ ਸਨ | ਇਹ ਦੁਖਦਾਈ ਖ਼ਬਰ ਮਿਲਦਿਆਂ ਹੀ ਅਕਾਲੀ ਖ਼ੈਮਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਤੇ ਵੱਡੀ ਗਿਣਤੀ ਵਿਚ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਤਰਸੇਮ ਸਿੰਘ ਰੱਤੀਆਂ, ਉਨ੍ਹਾਂ ਦੇ ਭਰਾਤਾ ਜੋਰਾ ਸਿੰਘ ਰੱਤੀਆਂ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਦੁੱਖ ਸਾਂਝਾ ਕਰਨ ਵਾਲਿਆਂ ਵਿਚ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨ ਪੰਜਾਬ ਤੇ ਮੁੱਖ ਬੁਲਾਰੇ ਭਾਜਪਾ ਪੰਜਾਬ, ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁੱਖ ਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਨਰਿੰਦਰ ਕੌਰ ਰਣੀਆਂ ਮੈਂਬਰ ਸ਼੍ਰੋਮਣੀ ਕਮੇਟੀ, ਰਜਿੰਦਰ ਸਿੰਘ ਡੱਲਾ ਚੇਅਰਮੈਨ ਮੈਕਰੋ ਗਲੋਬਲ ਤੇ ਸੀਨੀਅਰ ਅਕਾਲੀ ਆਗੂ, ਗੁਰਬਿੰਦ ਸਿੰਘ ਸਿੰਘਾਂਵਾਲਾ ਸੀਨੀਅਰ ਅਕਾਲੀ ਆਗੂ, ਸੁਰਿੰਦਰਪਾਲ ਸਿੰਘ ਜ਼ਿਲ੍ਹਾ ਇੰਚਾਰਜ 'ਅਜੀਤ' ਉਪ ਦਫ਼ਤਰ ਮੋਗਾ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ, ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ ਖਾਦੀ ਬੋਰਡ, ਬੂਟਾ ਸਿੰਘ ਦੌਲਤਪੁਰਾ ਸੀਨੀਅਰ ਅਕਾਲੀ ਆਗੂ ਤੇ ਉੱਘੇ ਵਾਤਾਵਰਨ ਪ੍ਰੇਮੀ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਸੁਖਜੀਤ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਜਗਰੂਪ ਸਿੰਘ ਘੱਲ ਕਲਾਂ ਸੀਨੀਅਰ ਆਗੂ, ਬਖਤੌਰ ਸਿੰਘ ਇੰਗਲੈਂਡ, ਸੁਰਜੀਤ ਸਿੰਘ ਇੰਗਲੈਂਡ ਆਦਿ ਸ਼ਾਮਿਲ ਹਨ | ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਤੇ ਉਨ੍ਹਾਂ ਦੇ ਜਾਣ ਨਾਲ ਜਿੱਥੇ ਤਰਸੇਮ ਸਿੰਘ ਰੱਤੀਆਂ ਦੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਮਾਤਾ ਸੁਰਜੀਤ ਕੌਰ ਦਾ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਵਿਦੇਸ਼ ਵਿਚ ਹਨ, ਉਨ੍ਹਾਂ ਦੇ ਆਉਣ ਉਪਰੰਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਜਿਸਮਫ਼ਰੋਸ਼ੀ ਦਾ ਧੰਦਾ ਬੇਨਕਾਬ ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਨਾਲ ਹੌਂਸਲੇ ਹੋਰ ਬੁਲੰਦ ਹੋਏ-ਆਗੂ
Ad Position 24