10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਜਿਸਮਫ਼ਰੋਸ਼ੀ ਦਾ ਧੰਦਾ ਬੇਨਕਾਬ

Ad Position 21
No active advertisement
ਅਜੀਤ ਡੈਸਕ 10-04-2026
ਬਾਘਾ ਪੁਰਾਣਾ, 9 ਅਪ੍ਰੈਲ (ਟਿੰਕੂ ਕਾਠਪਾਲ)-ਡੀ.ਐਸ.ਪੀ. ਬਾਘਾ ਪੁਰਾਣਾ ਦਲਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੁਲਵਿੰਦਰ ਕੌਰ, ਥਾਣਾ ਸਮਾਲਸਰ ਦੇ ਮੁਖੀ ਮੰਗਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਸਥਾਨਕ ਸ਼ਹਿਰ ਦੇ ਕੋਟਕਪੂਰਾ ਰੋਡ ਉੱਪਰ ਸਥਿਤ ਇਕ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਜਿਸਮ ਫ਼ਰੋਸ਼ੀ ਦੇ ਧੰਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਗੋਲਡਨ ਸਪਾ ਸੈਂਟਰ 'ਤੇ ਛਾਪੇਮਾਰੀ ਕਰਕੇ ਮਾਲਕ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਤੋਂ ਸੂਚਨਾ ਮਿਲੀ ਸੀ ਕਿ ਬਾਘਾ ਪੁਰਾਣਾ ਸਥਿਤ ਗੋਲਡਨ ਸਪਾ ਸੈਂਟਰ ਵਿਚ ਗੈਰ-ਕਾਨੂੰਨੀ ਤੌਰ 'ਤੇ ਦੇਹ-ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਸਪਾ ਸੈਂਟਰ 'ਤੇ ਰੇਡ ਕੀਤੀ ਗਈ | ਰੇਡ ਦੌਰਾਨ ਪੁਲਿਸ ਨੇ ਸਪਾ ਸੈਂਟਰ ਦੇ ਕਮਰਿਆਂ ਵਿਚੋਂ 4 ਲੜਕੀਆਂ ਤੇ 1 ਨੌਜਵਾਨ ਨੂੰ ਇਤਰਾਜ਼ਯੋਗ ਹਾਲਤ ਵਿਚ ਕਾਬੂ ਕੀਤਾ | ਇਸ ਦੇ ਨਾਲ ਹੀ ਸਪਾ ਸੈਂਟਰ ਦੇ ਮਾਲਕ ਸਤਨਾਮ ਸਿੰਘ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ | ਗਿ੍ਫ਼ਤਾਰ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਲੰਡੇ ਵਜੋਂ ਹੋਈ ਹੈ, ਜਦ ਕਿ ਸਪਾ ਸੈਂਟਰ ਦਾ ਮਾਲਕ ਸਤਨਾਮ ਸਿੰਘ ਪੁੱਤਰ ਭਾਗ ਸਿੰਘ ਵਾਸੀ ਨੇੜੇ ਗੁਰਦੁਆਰਾ ਬਾਬਾ ਬਾਲਾ ਜੀ, ਪੰਜਗਰਾਈਾ ਕਲਾਂ (ਜ਼ਿਲ•ਾ ਫ਼ਰੀਦਕੋਟ) ਦੱਸਿਆ ਜਾ ਰਿਹਾ ਹੈ | ਪੁਲਿਸ ਨੇ ਮੌਕੇ ਤੋਂ ਇਤਰਾਜ਼ਯੋਗ ਸਮਾਨ ਵੀ ਬਰਾਮਦ ਕੀਤਾ ਹੈ, ਜੋ ਮਾਮਲੇ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ | ਇਸ ਸਬੰਧ ਵਿਚ ਸਪਾ ਸੈਂਟਰ ਦੇ ਮਾਲਕ ਖ਼ਿਲਾਫ਼ ਮੁਕੱਦਮਾ ਥਾਣਾ ਬਾਘਾ ਪੁਰਾਣਾ ਵਿਚ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਮੁਤਾਬਿਕ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਇਸ ਕਾਰਵਾਈ ਨਾਲ ਇਲਾਕੇ ਵਿਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨਕੇਲ ਪਾਉਣ ਲਈ ਪੁਲਿਸ ਦੀ ਸਖ਼ਤੀ ਸਾਫ਼ ਨਜ਼ਰ ਆ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੇਮੌਸਮੇ ਮੀਂਹ ਪੰਜਾਬ ਤੇ ਕਿਸਾਨਾਂ ਲਈ ਚਿੰਤਾਜਨਕ -ਚੇਅਰਮੈਨ ਕੁਲਵੰਤ ਮਲੂਕਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਚੇਅਰਮੈਨ ਤਰਸੇਮ ਸਿੰਘ ਰੱਤੀਆਂ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24