ਕਿਸ਼ਨਪੁਰਾ ਕਲਾਂ, 9 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਸ਼ਾਮਲ ਹੋਣ ਦੀ ਖ਼ੁਸ਼ੀ ਪ੍ਰਗਟ ਕਰਦਿਆਂ ਆਪਣੇ ਗ੍ਰਹਿ ਪਿੰਡ ਨਸੀਰੇ ਵਾਲ ਵਿਖੇ ਲੱਡੂ ਵੰਡੇ ਗਏ | ਸੀਨੀਅਰ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਪੁੱਤਰ ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਘਰ-ਘਾਟ ਦੀ ਪ੍ਰਵਾਹ ਨਾ ਕਰਦਿਆਂ ਕੌਮੀ ਹਿਤਾਂ ਨੂੰ ਪਹਿਲ ਦੇ ਕੇ ਲੰਮਾ ਸਮਾਂ ਜੇਲ੍ਹਾਂ ਕੱਟੀਆਂ | ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਤੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਮੱਖਣ ਬਰਾੜ ਦੇ ਆਉਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ | ਆਗੂਆਂ ਨੇ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਜਿੱਤ ਲਈ ਦਿਨ ਰਾਤ ਇਕ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ | ਇਸ ਮੌਕੇ ਬਲਤੇਜ ਸਿੰਘ ਖਹਿਰਾ, ਰੇਸ਼ਮ ਸਿੰਘ ਇੱਜ਼ਤ ਵਾਲਾ, ਸਰਬਨ ਸਿੰਘ ਕੰਨੀਆਂ ਕਲਾਂ, ਅਮਰਜੀਤ ਸਿੰਘ, ਗੁਰਤੇਜ ਸਿੰਘ ਗਿੱਲ ਦਸਮੇਸ਼ ਕੋਲਡ ਸਟੋਰ ਵਾਲੇ, ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਪ੍ਰਧਾਨ ਗੁਰਚਰਨ ਸਿੰਘ ਚੰਨਾ, ਪੰਚ ਜਗਦੀਪ ਸਿੰਘ ਢਿੱਲੋਂ, ਜਿੱਤ ਸਿੰਘ ਇੱਜ਼ਤ ਵਾਲਾ, ਬਲਦੇਵ ਸਿੰਘ ਦੇਬੀ, ਰਣਜੀਤ ਸਿੰਘ ਮੱਲ੍ਹੀ, ਅਰਸ਼ ਖਹਿਰਾ, ਗੋਰਾ ਬੁੱਟਰ, ਮੋਤਾ ਸਿੰਘ, ਨਿਸ਼ਾਨ ਸਿੰਘ ਕਾਂਵਾਂ, ਮੱਖਣ ਸਿੰਘ ਭੌਰੇ, ਗੁਰਚਰਨ ਸਿੰਘ ਸੰਧਾ, ਮਲਕੀਤ ਸਿੰਘ ਸੰਧਾ, ਸ਼ਮਸ਼ੇਰ ਸਿੰਘ, ਸੁਰਜੀਤ ਸਿੰਘ ਭੁੱਲਰ, ਮਨਦੀਪ ਸਿੰਘ ਢਿੱਲੋਂ, ਸੁਖਜੀਵਨਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਢਿੱਲੋਂ, ਹਰਮੋਹਿਤ ਬਰਾੜ, ਗੁਰਜੀਤ ਸਿੰਘ ਮੱਲ, ਜੱਸੂ ਗਿੱਲ, ਸੱਤਾ ਜੋਸਨ ਆਦਿ ਅਕਾਲੀ ਵਰਕਰ ਹਾਜ਼ਰ ਸਨ |