ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)-ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਤੇਜ਼ ਹੋ ਚੁੱਕੀ ਹੈ | ਇਸੇ ਤਹਿਤ ਮਾਰਕੀਟ ਕਮੇਟੀ ਬੱਧਨੀ ਕਲਾਂ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਰਸਮੀ ਤੌਰ 'ਤੇ ਸ਼ੁਰੂ ਕਰਵਾਉਂਦਿਆਂ ਫ਼ਸਲ ਵੇਚਣ ਆਏ ਕਿਸਾਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਆੜ੍ਹਤੀਆਂ ਕਿਸਾਨਾਂ ਨੂੰ ਹਾੜ੍ਹੀ ਦੀ ਫ਼ਸਲ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਡੀਆਂ 'ਚੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ | ਇਸ ਸਮੇਂ ਵੇਅਰ ਹਾਊਸ ਦੇ ਖ਼ਰੀਦ ਅਧਿਕਾਰੀ ਇੰਸਪੈਕਟਰ ਜਗਦੀਪ ਸਿੰਘ ਨੇ ਸਰਕਾਰ ਵਲੋਂ ਨਿਰਧਾਰਿਤ 12 ਫ਼ੀਸਦੀ ਨਮੀ ਦੀ ਮਾਤਰਾ ਜਾਚਦਿਆਂ 2585 ਰੁਪਏ ਪ੍ਰਤੀ ਕੁਇੰਟਲ ਸਰਕਾਰੀ ਭਾਅ ਮੁਤਾਬਿਕ ਭੱਲਾ ਸੰਨਜ਼ ਦੀ ਆੜ੍ਹਤ ਦੀ ਦੁਕਾਨ ਤੋਂ ਕਿਸਾਨ ਵਰਿੰਦਰ ਸਿੰਘ ਬਿੱਟੂ ਦੀ ਕਣਕ ਦੇ ਤਕਰੀਬਨ 150 ਗੱਟਿਆਂ ਦੀ ਖ਼ਰੀਦ ਕੀਤੀ | ਸਕੱਤਰ ਜਸਪ੍ਰੀਤ ਸਿੰਘ ਭੰਗੂ ਨੇ ਕਿਸਾਨਾਂ ਨੂੰ ਨਿਰਧਾਰਿਤ ਮਾਤਰਾ ਮੁਤਾਬਿਕ ਕਣਕ ਮੰਡੀਆਂ 'ਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਮੰਡੀਆਂ 'ਚ ਵੇਅਰ ਹਾਊਸ, ਪਨਗਰੇਨ ਅਤੇ ਪਨਸਪ ਤਿੰਨ ਖ਼ਰੀਦ ਏਜੰਸੀਆਂ ਕੰਮ ਕਰ ਰਹੀਆਂ ਹਨ | ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਧਰਮ ਪਤਨੀ ਬੀਬੀ ਅਮਨਦੀਪ ਕੌਰ, ਵਰਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ, ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਰਵੀ ਸ਼ਰਮਾ ਚੇਅਰਮੈਨ, ਹਰਜਿੰਦਰ ਸਿੰਘ ਕੋਕਰੀ ਚੇਅਰਮੈਨ, ਗੁਰਮੇਲ ਸਿੰਘ ਮੱਦੋਕੇ ਚੇਅਰਮੈਨ, ਵੇਅਰ ਹਾਊਸ ਦੇ ਇੰਸਪੈਕਟਰ ਜਗਦੀਪ ਸਿੰਘ, ਚਮਕੌਰ ਸਿੰਘ, ਮੈਨੇਜਰ ਰੋਹਿਨ ਕੁਮਾਰ, ਪਨਸਪ ਦੇ ਇੰਸਪੈਕਟਰ ਸਤੀਸ਼ ਕੁਮਾਰ, ਪਨਗਰੇਨ ਦੇ ਇੰਸਪੈਕਟਰ ਵਿਨੇ ਸਿੰਗਲਾ, ਅੰਮਿ੍ਤਾ ਸਿੰਘ ਲੇਖਾਕਾਰ, ਮਨਜੀਤ ਸਿੰਘ ਕਲਰਕ, ਨਿਰਭੈ ਸਿੰਘ, ਜਗਰਾਜ ਸਿੰਘ (ਮੰਡੀ ਸੁਪਰਵਾਈਜ਼ਰ), ਹਰਜੀਤ ਸਿੰਘ, ਲਖਵਿੰਦਰ ਸਿੰਘ, ਵਿਜੇ ਕੁਮਾਰ, ਹਰਜੀਤ ਸਿੰਘ ਸਰਪੰਚ ਮੀਨੀਆਂ, ਰਾਮ ਨਿਵਾਸ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਮਨੋਜ ਭਾਲਾ, ਅਭੀ ਭੱਲਾ, ਅਮਨਦੀਪ ਕੋਛੜ, ਨਵੀਨ ਗੋਇਲ, ਮਨਪ੍ਰੀਤ ਸਿੰਘ ਸਤਨਾਮ, ਰਿੰਕੂ ਤਾਇਲ, ਅੰਗਰੇਜ਼ ਸਿੰਘ ਗ਼ੌਰੀ ਕੌਂਸਲਰ ਆਦਿ ਸੱਜਣ ਹਾਜ਼ਰ ਸਨ |