ਕਿਸ਼ਨਪੁਰਾ ਕਲਾਂ, 9 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਿਕਾਸ ਦੇ ਮਸੀਹਾ ਨਾਲ ਜਾਣੇ ਜਾਂਦੇ ਸਵਰਗੀ ਮਰਹੂਮ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਗ੍ਰਹਿ ਵਿਖੇ ਬੁਲਾਕੇ ਥਾਪੜਾ ਦਿੰਦਿਆਂ ਮੱਖਣ ਬਰਾੜ ਨੂੰ ਪਾਰਟੀ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਅਸ਼ੀਰਵਾਦ ਦਿੱਤਾ | ਇੱਥੇ ਇਹ ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰ. ਬਾਦਲ ਵਲੋਂ ਟਕਸਾਲੀ ਪਰਿਵਾਰਾਂ ਨੂੰ ਵੱਡੇ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਵਿਧਾਨ ਸਭਾ ਹਲਕਾ ਧਰਮਕੋਟ ਦੇ ਇੰਚਾਰਜ ਮੱਖਣ ਬਰਾੜ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਟੀਮ ਨੂੰ ਕੰਮ ਕਰਨ ਲਈ ਆਖਿਆ | ਇਸ ਤੋਂ ਇਲਾਵਾ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੁਖਬੀਰ ਸਿੰਘ ਬਾਦਲ ਨੂੰ ਯਕੀਨ ਦਿਵਾਇਆ ਕਿ ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ 2027 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕਰਕੇ ਪਾਰਟੀ ਲਈ ਦਿਨ-ਰਾਤ ਕੰਮ ਕਰਨਗੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਸਾਬਕਾ ਸਰਪੰਚ ਪ੍ਰਭਜੀਤ ਸਿੰਘ ਗਿੱਲ, ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਸਾਬਕਾ ਸਰਪੰਚ ਸਰਬਨ ਸਿੰਘ, ਸਾਬਕਾ ਸਰਪੰਚ ਰੇਸ਼ਮ ਸਿੰਘ ਇੱਜ਼ਤ ਵਾਲਾ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਪ੍ਰਧਾਨ ਗੁਰਚਰਨ ਸਿੰਘ ਚੰਨਾ, ਡਾ. ਗੁਰਪ੍ਰੀਤ ਸਿੰਘ ਢਿੱਲੋਂ, ਪੰਚ ਜਗਦੀਪ ਸਿੰਘ ਢਿੱਲੋਂ, ਚਰਨਜੀਤ ਸਿੰਘ ਗੋਰਾ ਬਰਾੜ, ਗੁਰਤੇਜ ਸਿੰਘ ਗਿੱਲ, ਰਣਜੀਤ ਸਿੰਘ ਮੱਲ੍ਹੀ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਆਦਿ ਨੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਕੀਤਾ |