10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਨਵ-ਨਿਯੁਕਤ ਅਧਿਆਪਕਾਂ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 10-04-2026
ਸਮਾਧ ਭਾਈ, 9 ਅਪ੍ਰੈਲ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਖੇ ਪਿਛਲੇ ਕੁਝ ਕੁ ਦਿਨਾਂ ਦੌਰਾਨ ਹਰ ਜਮਾਤ ਵਿਚ ਵਿਦਿਆਰਥੀਆਂ ਦੇ ਵਾਧੇ ਨੂੰ ਲੈ ਕੇ ਲੋੜ ਅਨੁਸਾਰ ਨਵੇਂ ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ | ਇਸ ਸਮੇਂ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਨਵੇਂ ਆਏ ਅਧਿਆਪਕਾਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ ਅਤੇ ਚੇਅਰਪਰਸਨ ਸ਼੍ਰੀਮਤੀ ਰਣਧੀਰ ਕੌਰ ਕਲੇਰ ਨੇ ਅਧਿਆਪਕਾਂ ਨੂੰ ਬੱਚਿਆਂ ਵਿਚ ਪੜ੍ਹਨ ਅਤੇ ਸਿੱਖਣ ਦੀ ਰੁਚੀ ਨੂੰ ਵਧਾਉਣ ਲਈ ਕਿਹਾ | ਇਸ ਸਮੇਂ ਡਾਇਰੈਕਟਰ ਕੋਹਿਨੂਰ ਸਿੱਧੂ ਨੇ ਅਧਿਆਪਕਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਬੱਚਿਆਂ ਦੀ ਰੁਚੀ ਨੂੰ ਵਧਾਉਣ 'ਤੇ ਵਧੇਰੇ ਜ਼ੋਰ ਦੇਣ ਲਈ ਕਿਹਾ | ਇਸ ਮੌਕੇ ਸਕੂਲ ਮੁਖੀ ਸੁਖਬੀਰ ਸਿੰਘ ਬਰਾੜ ਨੇ ਮੈਨੇਜਮੈਂਟ ਨੂੰ ਭਰੋਸਾ ਦਿੱਤਾ ਕਿ ਅਧਿਆਪਕਾਂ ਨੂੰ ਯੋਗ ਅਗਵਾਈ ਦੇ ਕੇ ਮੈਨੇਜਮੈਂਟ ਅਤੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸੰਚਾਰੂ ਢੰਗ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਸਵੇਰ ਦੀ ਸਭਾ ਵਿਚ ਨਵੇਂ ਅਧਿਆਪਕਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਦਿਆਰਥੀਆਂ ਵਿਚ ਖ਼ੁਸ਼ੀ ਅਤੇ ਮਨੋਬਲ ਦਾ ਇਜ਼ਹਾਰ ਸਾਫ਼ ਨਜ਼ਰ ਆ ਰਿਹਾ ਸੀ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ ਵਿਸ਼ਵ ਹੋਮਿਉਪੈਥੀ ਦਿਵਸ 'ਤੇ ਸੈਮੀਨਾਰ ਅਗਲੀ ਖ਼ਬਰ ਆਸਟ੍ਰੇਲੀਆ 'ਚ ਹੋਈਆਂ ਸਿੱਖ ਖੇਡਾਂ 'ਚ ਗੋਲਡ ਮੈਡਲ ਜੇਤੂ ਸਿੱਖ ਨੌਜਵਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ
Ad Position 24