14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਰਜਿੰਦਰ ਸਿੰਘ ਬਰਾੜ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਕੜਿਆਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਧਰਮਕੋਟ, 10 ਅਪ੍ਰੈਲ (ਪਰਮਜੀਤ ਸਿੰਘ)-ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਦਾ ਵੱਡਾ ਵਿਕਾਸ ਕਰਵਾਉਣ ਵਾਲੇ ਸਵਰਗੀ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਕੋਲ ਜਿੱਥੇ ਸਮਰਥਕਾਂ ਦਾ ਵੱਡਾ ਭੰਡਾਰ ਹੈ, ਉੱਥੇ ਪਰਿਵਾਰ ਦਾ ਲੋਕਾਂ 'ਚ ਵਿਲੱਖਣ ਸਤਿਕਾਰ ਬਣਿਆ ਹੋਇਆ ਹੈ | ਉਨ੍ਹਾਂ ਦੀ ਸਿਆਸੀ ਵਿਰਾਸਤ ਨੂੰ ਸੰਭਾਲ ਰਹੇ ਉਨ੍ਹਾਂ ਦੇ ਫ਼ਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਕੁਝ ਸਮਾਂ ਪਹਿਲਾਂ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਮੂਲੀਅਤ ਕਰ ਗਏ ਸਨ | ਪਰ ਬੀਤੇ ਕੱਲ੍ਹ ਉਨ੍ਹਾਂ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਮਗਰੋਂ ਜ਼ਿਲੇ੍ਹ ਦੇ ਆਗੂ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਮਗਰੋਂ ਜਿਉਂ ਹੀ ਬਰਜਿੰਦਰ ਸਿੰਘ ਬਰਾੜ ਆਪਣੇ ਗ੍ਰਹਿ ਮੋਗਾ ਪੁੱਜੇ ਤਾਂ ਉਨ੍ਹਾਂ ਦੇ ਘਰ ਆਗੂਆਂ ਵਰਕਰਾਂ ਦਾ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਆਗੂ ਸੁਰਜੀਤ ਸਿੰਘ ਕੜਿਆਲ ਨੇ ਕਿਹਾ ਕੀ ਸਵਰਗੀ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਦੀ ਵੱਡੀ ਸਿਆਸੀ ਪੈਂਠ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਲਾਹਾ ਮਿਲੇਗਾ | ਇਸ ਮੌਕੇ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਦੇ ਸਨੇਹੀਆਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਲਈ ਮੈਨੂੰ ਸਮਰਥਨ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਜਗਸੀਰ ਸਿੰਘ ਨੱਥੂਵਾਲਾ ਮੀਤ ਪ੍ਰਧਾਨ ਨਿਯੁਕਤ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ <br/> ਅਗਲੀ ਖ਼ਬਰ ਸੁਖਦੇਵ ਸਿੰਘ ਮਨੀ ਸ਼ੋ੍ਰਮਣੀ ਅਕਾਲੀ ਦਲ ਸਰਕਲ ਬਰਨਾਲਾ ਦੇ ਪ੍ਰਧਾਨ ਨਿਯੁਕਤ
Ad Position 24