14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰਦੁਆਰਾ ਸੰਤ ਭਵਨ ਰੌਲੀ ਵਿਖੇ ਰਾਤਰੀ ਦੀਵਾਨ ਸਜਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਅਜੀਤਵਾਲ, 10 ਅਪ੍ਰੈਲ (ਹਰਦੇਵ ਸਿੰਘ ਮਾਨ)-ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ (ਮੋਗਾ) ਵਿਖੇ ਸੰਤ ਬਾਬਾ ਨਰੈਣ ਸਿੰਘ ਜੀ ਦੀ 24ਵੀ ਸਾਲਾਨਾ ਬਰਸੀ ਸਬੰਧੀ ਧਾਰਮਿਕ ਸਮਾਗਮਾਂ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ 54 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਗਲੀ ਲੜੀ ਦੇ 54 ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ | ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮਾਂ ਦੌਰਾਨ ਭਾਈ ਸਤਨਾਮ ਸਿੰਘ ਘੋਲੀਆ, ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਤੇ ਭਾਈ ਗੁਰਮੀਤ ਸਿੰਘ ਸ਼ਾਂਤ ਨੇ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਨ ਕਰਵਾਇਆ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਾਜ਼ਰੀਆਂ ਲਗਵਾਈਆਂ ਅਤੇ ਸੰਗਤਾਂ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ 'ਤੇ ਪਹੁੰਚ ਕੇ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਦੇ ਵੱਡੇ ਯਤਨਾਂ ਤੇ ਸੇਵਾ ਭਾਵਨਾ ਸਦਕਾ ਹੋ ਰਹੇ ਸਮਾਜਿਕ ਅਤੇ ਧਾਰਮਿਕ ਕਾਰਜਾਂ ਦੇ ਉਪਰਾਲਿਆਂ ਤੇ ਸੰਤ ਬਾਬਾ ਨਰਾਇਣ ਸਿੰਘ ਚੈਰੀਟੇਬਲ ਟਰੱਸਟ ਵਲੋਂ ਸਮੇਂ-ਸਮੇਂ ਤੇ ਲੋੜਵੰਦਾਂ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁਰਜੀਤ ਗਤਕਾ ਸਪੋਰਟਸ ਕਲੱਬ ਭਿੰਡਰਾਂ ਜਥੇਦਾਰ ਬਲਦੇਵ ਸਿੰਘ ਤੇ ਸੁਖਦੀਪ ਸਿੰਘ ਦੇ ਜਥੇ ਵਲੋਂ ਗਤਕਾ ਮਹੱਲਾ ਸਜਾਇਆ ਗਿਆ | ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਨੇ ਪਹੁੰਚਿਆਂ ਸ਼ਖ਼ਸੀਅਤਾਂ ਨੂੰ ਅਸਥਾਨ ਵਲੋਂ ਸਨਮਾਨਿਤ ਵੀ ਕੀਤਾ | ਅੰਤਿਮ ਦਿਨ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਪੰਥ ਦੀਆਂ ਅਹਿਮ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ ਅਤੇ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਜਸ ਸਰਵਣ ਕਰਵਾਉਣਗੇ | ਇਸ ਮੌਕੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ 30 ਕਿੱਲੋ ਪੋਸਤ ਸਮੇਤ ਦੋਸ਼ੀ ਕਾਬੂ
Ad Position 24