14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਗਤ ਧੰਨਾ ਜੱਟ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ ਵਿੰਡਸਰ ਪੈਲੇਸ ਮੋਗਾ ਵਿਖੇ ਕਰਵਾਈ | ਜਿਸ 'ਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਕੇਸ਼ ਟਕੈਤ, ਬੁੱਧੀਜੀਵੀ ਡਾ. ਪਿਆਰੇ ਲਾਲ ਗਰਗ, ਅਵਤਾਰ ਸਿੰਘ ਮਹਿਲੋਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੋਗਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਡੁੱਬਦੀ ਕਿਸਾਨੀ ਨੂੰ ਬਚਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਮੀਟਿੰਗ ਦੌਰਾਨ ਮਤੇ ਪਾਸ ਕੀਤੇ ਗਏ | ਰਾਸ਼ਟਰੀ ਬੁਲਾਰੇ ਰਕੇਸ਼, ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਜੋ ਗੜੇਮਾਰੀ ਨਾਲ ਨੁਕਸਾਨ ਹੋਇਆ ਉਸ ਦਾ ਸਰਕਾਰ ਪ੍ਰਤੀ ਏਕੜ 50,000 ਮੁਆਵਜ਼ਾ ਦੇਵੇ | ਐਮ.ਐਸ.ਪੀ. ਕਾਨੂੰਨੀ ਗਰੰਟੀ ਦਿੱਤੀ ਜਾਵੇ ਨਾਲ ਹੀ ਕੋਆਪਰੇਟਿਵ ਬੈਂਕਾਂ ਅਤੇ ਲੈਂਡ ਮਾਰਕਾ ਬੈਂਕਾਂ ਦੀ ਵਨ ਟਾਈਮ ਸੈਟਲਮੈਂਟ ਲਾਗੂ ਕੀਤੀ ਜਾਵੇ | ਕਿਸਾਨ ਵਿਚਾਰ ਗੋਸ਼ਟੀ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ (ਬਾਕੀ ਸਫ਼ਾ 6 'ਤੇ)

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੇ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ,ਉਹ ਸਾਰੇ ਪੂਰੇ ਕੀਤੇ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/> ਅਗਲੀ ਖ਼ਬਰ ਗੁਰਦੁਆਰਾ ਸੰਤ ਭਵਨ ਰੌਲੀ ਵਿਖੇ ਰਾਤਰੀ ਦੀਵਾਨ ਸਜਾਏ <br/>
Ad Position 24