14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਗਵੰਤ ਮਾਨ ਨੇ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ,ਉਹ ਸਾਰੇ ਪੂਰੇ ਕੀਤੇ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਬੀਤੇ ਦਿਨੀਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਫ਼ਲ ਰੈਲੀ ਦੀ 'ਅਜੀਤ' ਅਖ਼ਬਾਰ ਵਲੋਂ ਕੀਤੀ ਗਈ ਵਿਸ਼ੇਸ਼ ਕਵਰੇਜ ਨੂੰ ਲੈ ਕੇ ਅੱਜ ਹਲਕਾ ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੇ ਉਪ ਦਫ਼ਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਨ ਪੁੱਜੇ ਤੇ ਉਨ੍ਹਾਂ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਵਧੀਆ ਕਵਰੇਜ ਕਰਨ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਚੋਣਾਂ ਜਿੱਤਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਉਹ ਕੰਮ ਕਰਕੇ ਲੋਕਾਂ ਦੀ ਕਚਹਿਰੀ ਵਿਚ ਪੁੱਜਣਗੇ ਤੇ ਅਜਿਹਾ ਹੀ ਹੋਇਆ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ, ਉਹ 4 ਸਾਲ ਵਿਚ ਪੂਰੇ ਕਰਕੇ ਦਿਖਾਏ ਤੇ ਹੁਣ ਪੰਜਵੇਂ ਸਾਲ ਵਿਚ ਪੰਜਾਬ ਨੂੰ ਹੋਰ ਵਿਕਾਸ ਦੀਆਂ ਮੰਜ਼ਲਾਂ 'ਤੇ ਲਿਜਾਇਆ ਜਾਵੇਗਾ | ਇਸ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਦਿਨ ਵੇਲੇ ਵੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਨਾਲ ਨਹਿਰੀ ਪਾਣੀ ਨੂੰ ਲੋਕਾਂ ਦੇ ਖੇਤਾਂ ਤੱਕ ਪਹੁੰਚਾ ਕੇ ਕਿਸਾਨਾਂ ਨੂੰ ਵੱਡੀ ਸਹੂਲਤ ਦਿੱਤੀ ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਹਰਮਨ ਪਿਆਰੇ ਮੁੱਖ ਮੰਤਰੀ ਬਣ ਗਏ ਹਨ ਜੋ ਦਿਨ ਰਾਤ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਧੁਨਿਕ ਸਿੱਖਿਆ ਨੀਤੀ ਲਾਗੂ ਕਰਨ ਨਾਲ ਪੁਰਾਣੇ ਸਕੂਲਾਂ ਦਾ ਨਵੀਨੀਕਰਨ ਕਰਵਾਇਆ ਤੇ ਬਹੁਤ ਸਕੂਲ ਬੱਚਿਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਡਬਲ ਸਟੋਰੀ ਬਣਵਾ ਦਿੱਤੇ ਗਏ ਤੇ ਸਿਵਲ ਹਸਪਤਾਲ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਹੋਣ ਕਾਰਨ ਐਕਸੀਡੈਂਟ ਹੋਣ ਵਾਲੇ ਮਰੀਜ਼ਾਂ ਨੂੰ ਲਿਜਾਣ ਵਿਚ ਟਰੈਫ਼ਿਕ ਦੀ ਸਮੱਸਿਆ ਆਉਂਦੀ ਸੀ ਤੇ ਸਿਵਲ ਹਸਪਤਾਲ ਮੋਗਾ ਦਾ ਟਰੋਮਾ ਸੈਂਟਰ ਹੁਣ ਬਾਹਰ ਪਿੰਡ ਦੁੱਨੇਕੇ ਵਿਖੇ ਜੀ.ਟੀ. ਰੋਡ 'ਤੇ ਕਰ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਰਾਕੇਸ਼ ਕੁਮਾਰ ਜੈਸਵਾਲ ਐਮ.ਡੀ. ਜੈਸਵਾਲ ਹੋਟਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ 'ਤੇ ਚਲਾਇਆ ਪੀਲਾ ਪੰਜਾ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ ਕਰਵਾਈ <br/>
Ad Position 24