14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ 'ਤੇ ਚਲਾਇਆ ਪੀਲਾ ਪੰਜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬੱਧਨੀ ਕਲਾਂ, 10 ਅਪ੍ਰੈਲ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੇ ਰਾਊਕੇ ਰੋਡ ਉੱਪਰ ਅੱਜ ਉਸ ਸਮੇਂ ਭਾਰੀ ਹਲਚਲ ਮੱਚ ਗਈ ਜਦੋਂ ਦੇਖਦੇ ਹੀ ਦੇਖਦੇ ਸਾਰਾ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ ਹੋ ਗਿਆ | ਪੁਲਿਸ ਪ੍ਰਸ਼ਾਸਨ, ਨਗਰ ਪੰਚਾਇਤ ਤੇ ਸਿਵਲ ਪ੍ਰਸ਼ਾਸਨ ਵਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਬੱਧਨੀ ਕਲਾਂ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ 'ਤੇ ਕੀਤੇ ਗਏ 3 ਕਬਜ਼ਾ ਧਾਰੀਆਂ 'ਤੇ ਪੀਲਾ ਪੰਜਾ ਚਲਾਉਂਦਿਆਂ ਉਨ੍ਹਾਂ ਵਲੋਂ ਬਣਾਈਆਂ ਗਈਆਂ ਇਮਾਰਤਾਂ ਨੂੰ ਢਹਿ ਢੇਰੀ ਕਰ ਦਿੱਤਾ ਗਿਆ | ਇਸ ਸਮੇਂ ਮੌਕੇ 'ਤੇ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਥਾਣਾ ਬੱਧਨੀ ਕਲਾਂ ਵਲੋਂ ਤਿੰਨ ਨਸ਼ਾ ਤਸਕਰਾਂ ਵਲੋਂ ਨਗਰ ਪੰਚਾਇਤ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ | ਮਾਨਯੋਗ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਚੰਡੀਗੜ੍ਹ ਸ੍ਰੀ ਨੀਲਾਂਬਰੀ ਜਗਦਲੇ ਵਿਜੇ ਫ਼ਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਸਮਗਲਰਾਂ/ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੁਹਿੰਮ ਦੇ ਤਹਿਤ ਬਾਲ ਕਿਸ਼ਨ ਸਿੰਗਲਾ ਐਸ.ਪੀ. ਮੋਗਾ (ਇੰਨ.), ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਮੁੱਖ ਅਫ਼ਸਰ ਥਾਣਾ ਬੱਧਨੀ ਕਲਾਂ ਵਲੋਂ ਤਕਰੀਬਨ 100 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ ਤਿੰਨ ਨਸ਼ਾ ਤਸਕਰਾਂ ਦੀ ਨਗਰ ਪੰਚਾਇਤ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਸਬੰਧੀ ਕਾਰਵਾਈ ਕੀਤੀ ਗਈ ਹੈ | ਐਸ.ਐਸ.ਪੀ. ਗਾਂਧੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਜਾਂਚ ਕਰਨ 'ਤੇ ਪਤਾ ਲੱਗਾ ਕਿ ਕਬਜ਼ਾਧਾਰੀਆਂ 'ਚ ਕੁਲਵੰਤ ਸਿੰਘ ਉਰਫ਼ ਡੋਗਰ ਤੇ ਉਸ ਦੇ ਲੜਕੇ ਗਗਨਦੀਪ ਸਿੰਘ ਵਾਸੀ ਬੱਧਨੀ ਕਲਾਂ ਵਲੋਂ ਨਗਰ ਪੰਚਾਇਤ ਦੀ ਮਾਲਕੀ ਵਾਲੀ ਜਗ੍ਹਾ ਵਿਚੋਂ ਨਾਜਾਇਜ਼ ਘਰ ਬਣਾ ਕੇ ਕਬਜ਼ਾ ਕੀਤਾ ਹੋਇਆ ਸੀ, ਦਰਸ਼ਨ ਸਿੰਘ ਉਰਫ਼ ਰਾਂਝਾ ਵਾਸੀ ਬੱਧਨੀ ਕਲਾਂ ਵਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਤੋਂ ਇਲਾਵਾ ਰੇਸ਼ਮ ਸਿੰਘ ਉਰਫ਼ ਰੇਸ਼ੂ ਵਾਸੀ ਬੱਧਨੀ ਕਲਾਂ ਵਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ 'ਤੇ ਚਾਰ ਦੀਵਾਰੀ ਕਰਕੇ ਨਾਜਾਇਜ਼ ਕਬਜਾ ਕੀਤਾ ਹੋਇਆ ਸੀ ਜੋ ਕਿ ਇਹ ਉਕਤ ਤਿੰਨੇ ਵਿਅਕਤੀ ਨਸ਼ਾ ਤਸਕਰ ਤੇ ਇਨ੍ਹਾਂ ਖ਼ਿਲਾਫ਼ ਨਸ਼ਾ ਵੇਚਣ ਦੇ ਅਨੇਕਾਂ ਮੁਕੱਦਮੇ ਦਰਜ ਹਨ | ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਖ਼ਤ ਕਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਤੋਂ ਨਾਜਾਇਜ਼ ਕਬਜ਼ਾ ਹਟਾਇਆ ਗਿਆ ਹੈ | ਇਸ ਸਮੇਂ ਈ.ਓ. ਅਮਰਿੰਦਰ ਸਿੰਘ ਨੇ ਹੋਰਨਾਂ ਸਰਕਾਰੀ ਥਾਵਾਂ 'ਤੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਾਂ ਤਾਂ ਉਹ ਸਰਕਾਰੀ ਜਗ੍ਹਾ ਖਾਲੀ ਕਰ ਦੇਣ ਨਹੀਂ ਤਾਂ ਆਉਦੇਂ ਦਿਨਾਂ 'ਚ ਉਨ੍ਹਾਂ ਵਿਰੁੱਧ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀ.ਐਸ.ਪੀ. ਅਨਵਰ ਅਲੀ, ਇੰਸਪੈਕਟਰ ਗੁਰਮੇਲ ਸਿੰਘ ਚਹਿਲ, ਸਮੇਤ ਵੱਡੀ ਗਿਣਤੀ 'ਚ ਪੁਲਿਸ ਫੋਰਸ ਨਾਇਬ ਤਹਿਸੀਲਦਾਰ ਮੈਡਮ ਸ਼ਾਨੂੰ ਸਾਹਨੀ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਭਗਵੰਤ ਮਾਨ ਨੇ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ,ਉਹ ਸਾਰੇ ਪੂਰੇ ਕੀਤੇ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/>
Ad Position 24