13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਅੱਗੇ ਧਰਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੋਗਾ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕੋਨਿਆਂ ਤੋਂ ਮਜ਼ਦੂਰ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿੰਦਾਬਾਦ, ਨਰੇਗਾ ਵਿਰੋਧੀ ਪ੍ਰਸ਼ਾਸਨ ਮੁਰਦਾਬਾਦ ਅਤੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਮਾਰਦੇ ਇਸ ਧਰਨੇ ਵਿਚ ਸ਼ਾਮਿਲ ਹੋਏ | ਸੂਬਾ ਜਨਰਲ ਸਕੱਤਰ ਜਗਸੀਰ ਖੋਸਾ, ਜ਼ਿਲ੍ਹਾ ਸਲਾਹਕਾਰ ਕਾਮਰੇਡ ਕੁਲਦੀਪ ਸਿੰਘ ਭੋਲਾ ਅਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਨਰੇਗਾ ਮਜ਼ਦੂਰਾਂ ਦਾ ਭਲਾ ਨਰੇਗਾ ਐਕਟ ਦੇ ਵਾਧੇ ਵਿਚ ਹੈ, ਜਦੋਂ ਕਿ ਸਰਮਾਏਦਾਰੀ ਨੀਤੀਆਂ 'ਤੇ ਚੱਲਣ ਵਾਲੀਆਂ ਸਰਕਾਰਾਂ ਇਸ ਨੂੰ ਨਕਾਰਾ ਕਰਨ ਦੀ ਮਨਸ਼ਾ ਰੱਖਦੀਆਂ ਹਨ | ਇਸ ਤੋਂ ਬਾਅਦ ਨਾਅਰੇਬਾਜ਼ੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਨਰੇਗਾ ਆਗੂਆਂ ਤੋਂ ਮੰਗ ਪੱਤਰ ਲਿਆ ਅਤੇ ਇਕ ਹਫ਼ਤੇ ਦੇ ਅੰਦਰ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਸਟੇਜ ਦੀ ਕਾਰਵਾਈ ਸਵਰਾਜ ਸਿੰਘ ਢੁੱਡੀਕੇ ਨੇ ਚਲਾਈ | ਇਸ ਮੌਕੇ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ, ਮਹਿੰਦਰ ਸਿੰਘ ਧੂੜਕੋਟ, ਗੁਰਦਿੱਤ ਸਿੰਘ ਦੀਨਾ, ਬਿੰਦਰ ਕੌਰ ਗਲੋਟੀ, ਕਮਲੇਸ਼ ਸਿੰਘ, ਕਰਮਵੀਰ ਕੌਰ ਬੱਧਨੀ, ਇੰਦਰਜੀਤ ਦੀਨਾ, ਬੋਹੜ ਸਿੰਘ ਬੁੱਟਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਬਰਜੰਗ ਸਿੰਘ ਮਹੇਸ਼ਰੀ, ਪੂਜਾ ਖੋਸਾ, ਬਿੰਦਰ ਸਿੰਘ ਝੰਡੇਆਣਾ, ਸੰਦੀਪ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਐਨ.ਐਫ. ਦੀ ਜ਼ਿਲ੍ਹਾ ਪੱਧਰੀ ਡੈਲੀਗੇਸ਼ਨ ਮੀਟਿੰਗ <br/> ਅਗਲੀ ਖ਼ਬਰ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ 'ਤੇ ਚਲਾਇਆ ਪੀਲਾ ਪੰਜਾ <br/>
Ad Position 24