13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਾਬਾ ਤਪੀਆ ਜੀ ਮਾਡਲ ਸਕੂਲ ਦਾਤਾ ਵਿਖੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Ad Position 21
repet_subhas-goyals [Copy P29]
ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਵਿਨੋਦ ਕੁਮਾਰ ਤੇ ਸਮੂਹ ਸਕੂਲ ਸਟਾਫ਼ ਮੈਂਬਰ | <br/> 11-04-2026
ਕਿਸ਼ਨਪੁਰਾ ਕਲਾਂ, 10 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀ ਜਮਾਤ ਦੇ ਨਤੀਜਿਆਂ ਦੌਰਾਨ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਦਾਤਾ ਦੇ ਵਿਦਿਆਰਥੀ ਨੇ ਬਹੁਤ ਵਧੀਆ ਨੰਬਰ ਹਾਸਲ ਕਰਕੇ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ | ਸਕੂਲ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਵਿਚ ਵਿਦਿਆਰਥਣ ਸੁਖਜੋਤ ਕੌਰ ਸਪੁੱਤਰੀ ਬਲਵੰਤ ਸਿੰਘ ਨੇ ਪਹਿਲੀ ਪੁਜ਼ੀਸ਼ਨ, ਪਲਕਦੀਪ ਕੌਰ ਸਪੁੱਤਰੀ ਧਰਮਪਾਲ ਸਿੰਘ ਨੇ ਦੂਜੀ ਪੁਜ਼ੀਸ਼ਨ ਤੇ ਰਾਜਵੀਰ ਸਿੰਘ ਸਪੁੱਤਰ ਅਜਮੇਰ ਸਿੰਘ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਸਕੂਲ ਮੈਨੇਜਮੈਂਟ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਤੇ ਪਿੰਡ ਦਾ ਨਾਂਅ ਰੌਸ਼ਨ ਕਰਨ | ਇਸ ਮੌਕੇ 'ਤੇ ਸਕੂਲ ਦੇ ਮੁਖ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਤੇ ਪਿ੍ੰਸੀਪਲ ਵਿਨੋਦ ਕੁਮਾਰ ਨੇ ਸਕੂਲ ਦੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੰੁਚਾਉਣ ਲਈ ਅਧਿਆਪਕਾਂ ਦਾ ਵੀ ਬਹੁਤ ਵੱਡਾ ਯੋਗਦਾਨ ਰਿਹਾ ਹੈ ਜਿਨ੍ਹਾਂ ਨੇ ਵਿਦਿਆਰਥੀਆਂ ਸੁਚੱਜੇ ਢੰਗ ਨਾਲ ਮਿਹਨਤ ਕਰਵਾਈ ਹੈ | ਉਨ੍ਹਾਂ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਧੱਲੇਕੇ ਵਿਖੇ ਆਧੁਨਿਕ ਸਿੱਖਿਆ ਇੰਟਰਐਕਟਿਵ ਦਾ ਉਦਘਾਟਨ <br/>
Ad Position 24