11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਰਾਜਾ ਵੜਿੰਗ ਨੇ ਮੋਗਾ ਜ਼ਿਲ੍ਹੇ 'ਚ ਕੀਤੀਆਂ ਨਿਯੁਕਤੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ 'ਚ ਮੋਗਾ ਜ਼ਿਲ੍ਹੇ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ ਜੋ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ ਤੇ ਕਾਂਗਰਸ ਪਾਰਟੀ ਲਈ ਜਿੱਤ ਦਾ ਰਾਹ ਪੱਧਰਾ ਕਰਨਗੇ | ਕੀਤੀਆਂ ਨਿਯੁਕਤੀਆਂ 'ਚ ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ ਵਿੱਕੀ, ਅਰਸ਼ਦੀਪ ਸਿੰਘ, ਮਨਜੀਤ ਸਿੰਘ, ਹਰਦੀਸ਼ ਸਿੰਘ, ਸਾਹਿਲ ਅਰੋੜਾ, ਬਲਰਾਜ ਸਿੰਘ, ਜਗਸੀਰ ਸਿੰਘ, ਜਗਦੇਵ ਸਿੰਘ, ਰੁਪਿੰਦਰ ਸਿੰਘ ਦੀਨਾ, ਜਸਵੀਰ ਸਿੰਘ ਸਾਬਕਾ ਸਰਪੰਚ ਆਦਿ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ ਜਦ ਕਿ ਜਨਰਲ ਸਕੱਤਰਾਂ 'ਚ ਚਮਨ ਲਾਲ, ਲਖਵੀਰ ਸਿੰਘ, ਅਮਨਦੀਪ ਸਿੰਘ ਗਿੱਲ, ਅੰਮਿ੍ਤਪਾਲ ਸਿੰਘ, ਰਵਿੰਦਰ ਬਜਾਜ, ਨਾਹਰ ਸਿੰਘ, ਕੁਲਦੀਪ ਸਿੰਘ, ਲਖਵੀਰ ਸਿੰਘ, ਹਰਬੰਸ ਲਾਲ, ਕੈਪਟਨ ਬਹਾਦਰ ਸਿੰਘ, ਸਨੂਪ ਪਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਮੇਲ ਸਿੰਘ, ਚਮਕੌਰ ਸਿੰਘ, ਦਵਿੰਦਰ ਸਿੰਘ, ਝਿਰਮਲ ਸਿੰਘ, ਰਣਜੀਤ ਸਿੰਘ ਸਰਪੰਚ ਸ਼ਾਮਿਲ ਹਨ | ਸਕੱਤਰਾਂ ਵਿਚ ਰਜਿੰਦਰਪਾਲ ਸਿੰਘ, ਇਕਬਾਲ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ ਸੀਪਾ, ਗੁਰਦੀਪ ਸਿੰਘ, ਰਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਨਾਮ ਸਿੰਘ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ ਚਾਹਲ, ਸਵਰਨ ਸਿੰਘ ਨੰਬਰਦਾਰ, ਅੰਮਿ੍ਤਪਾਲ ਸਿੰਘ ਸੰਧੂ, ਬਰਕਤ ਅਲੀ, ਨਿਰੰਜਨ ਸਿੰਘ, ਗੁਰਭੇਜ ਸਿੰਘ, ਰੂਪ ਸਿੰਘ, ਲਖਵਿੰਦਰ ਸਿੰਘ, ਵਿਜੇ ਕੁਮਾਰ ਜੋਸ਼ੀ, ਜਗਰੂਪ ਸਿੰਘ ਕੌਂਸਲਰ ਨਿਯੁਕਤ ਕੀਤੇ ਗਏ ਹਨ ਜਦ ਕਿ ਉਪਿੰਦਰ ਸਿੰਘ ਗਿੱਲ ਪਾਰਟੀ ਦੇ ਸਪੋਕਸਮੈਨ, ਪਰਮਿੰਦਰ ਸਿੰਘ ਡਿੰਪਲ ਸਪੋਕਸਮੈਨ, ਗੁਰਨੂਰ ਸਿੰਘ ਮਾਨ ਦਫ਼ਤਰ ਸਕੱਤਰ, ਪਰਨਵ ਬਾਂਸਲ ਸਲਾਹਕਾਰ, ਜਗਜੀਤ ਸਿੰਘ ਪ੍ਰੈੱਸ ਮੀਡੀਆ ਇੰਚਾਰਜ, ਰਾਜਕਰਨ ਸਿੰਘ ਗਿੱਲ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤੇ ਹਨ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਆਈਆਂ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਦੇ ਸਮਰਥਨ 'ਤੇ ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਹਲਕਾ ਮੋਗਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ
Ad Position 24