ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦਸਮੇਸ਼ ਵੈਲਫੇਅਰ ਕਲੱਬ ਮੋਗਾ ਦੀ ਮਹੀਨੇਵਾਰ ਮੀਟਿੰਗ ਹਰਜਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਦਸਮੇਸ਼ ਪਾਰਕ ਮੋਗਾ ਵਿਚ ਹੋਈ ਜਿਸ ਵਿਚ ਸਭ ਦੀ ਸਹਿਮਤੀ ਨਾਲ ਦਸਮੇਸ਼ ਪਾਰਕ ਮੋਗਾ ਵਿਚ ਹਰੇਕ ਸਾਲ ਦੀ ਤਰ੍ਹਾਂ ਵਿਸਾਖੀ ਦਾ ਸ਼ੁੱਭ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ | 14 ਅਪ੍ਰੈਲ ਮੰਗਲਵਾਰ ਨੂੰ ਦਸਮੇਸ਼ ਪਾਰਕ ਦਸਮੇਸ਼ ਨਗਰ ਗਲੀ ਨੰਬਰ 10 ਮੋਗਾ ਵਿਚ ਸ਼ਾਮ ਨੂੰ 5 ਵਜੇ ਜਸਵੀਰ ਸਿੰਘ ਦੇ ਸ਼ੇਰਪੁਰੀ ਕਵੀਸ਼ਰੀ ਜਥੇ ਵਲੋਂ ਦੀਵਾਨ ਸਜਾਏ ਜਾਣਗੇ ਤੇ ਸਮਾਪਤੀ 'ਤੇ ਜਲੇਬੀਆਂ ਦੇ ਲੰਗਰ ਵਰਤਾਏ ਜਾਣਗੇ | ਮੀਟਿੰਗ ਵਿਚ ਰਸ਼ਪਾਲ ਸਿੰਘ, ਨਛੱਤਰ ਸਿੰਘ, ਹਰਜੀਤ ਸਿੰਘ, ਸੁਖਵੰਤ ਸਿੰਘ, ਇਕਬਾਲ ਸਿੰਘ, ਵਿਕਰਮ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਹਰਭਜਨ ਸਿੰਘ, ਹਰਿੰਦਰ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ, ਲੱਖਾ ਸਿੰਘ, ਮੱਖਣ ਸਿੰਘ, ਬਸੰਤ ਸਿੰਘ, ਜਗਦੇਵ ਸਿੰਘ, ਹਰਨੇਕ ਸਿੰਘ, ਸੁਖਪਾਲ ਸਿੰਘ, ਜਗਤਾਰ ਸਿੰਘ, ਸ਼ੇਰ ਸਿੰਘ, ਅਮਰ ਸਿੰਘ, ਮੇਜਰ ਸਿੰਘ ਅਤੇ ਨਿਰੰਜਨ ਸਿੰਘ ਨੇ ਸ਼ਮੂਲੀਅਤ ਕੀਤੀ |