ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਗਾਮੀ ਕਣਕ ਦੇ ਸੀਜ਼ਨ ਨੂੰ ਲੈ ਕੇ ਖ਼ਰੀਦ ਏਜੰਸੀਆਂ ਪਨਗਰੇਨ, ਵੇਅਰ ਹਾਊਸ, ਮਾਰਕਫੈਡ ਨਾਲ ਮੀਟਿੰਗ ਕੀਤੀ ਗਈ | ਵਿਧਾਇਕ ਬਿਲਾਸਪੁਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸੇ ਵੀ ਹਾਲਤ ਵਿਚ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ, ਮੰਡੀਆਂ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ | ਕਿਸੇ ਵੀ ਕਿਸਾਨ ਨੂੰ ਖ਼ੱਜਲ-ਖ਼ੁਆਰ ਹੋਣ ਨਹੀਂ ਦਿੱਤਾ ਜਾਵੇਗਾ ਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਕੀਤੀ ਜਾਵੇਗੀ | ਇਸ ਸਮੇਂ ਸਨਮ ਸੂਦ, ਵਿਨੇ ਸਿੰਗਲਾ, ਸਤੀਸ਼ ਕੁਮਾਰ, ਸਤਪਾਲ ਸਿੰਘ, ਅਤੁਲ ਗੋਇਲ, ਸਾਵਨਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਮਾਰਕੀਟ ਕਮੇਟੀ ਦੇ ਕਰਮਚਾਰੀ ਹਾਜ਼ਰ ਸਨ |