11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੰਪਿਊਟਰ ਅਧਿਆਪਕ ਭਲਕੇ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ-ਇਕਬਾਲ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ | ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਕੰਪਿਊਟਰ ਟੀਚਰਜ਼ ਯੂਨੀਅਨ ਮੋਗਾ ਦੇ ਆਗੂ ਹਰਭਗਵਾਨ ਸਿੰਘ, ਰਾਕੇਸ਼ ਸਿੰਘ ਖ਼ਾਲਸਾ, ਰਾਜਪ੍ਰੀਤ ਸਿੰਘ, ਇਕਬਾਲ ਸਿੰਘ ਗਿੱਲ ਮੋਗਾ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ (ਪੀ.ਆਈ. ਸੀ.ਟੀ.ਈ. ਐਸ.) ਦੇ ਨਾਂਅ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ | ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ, 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫ਼ਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ, 4 ਕੰਪਿਊਟਰ ਅਧਿਆਪਕ ਬਿਨ੍ਹਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ | ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫ਼ਿਕੇਸ਼ਨ, ਚੋਣ ਮੈਨੀਫੈਸਟੋ 'ਚ ਕੀਤਾ ਵਾਅਦਾ ਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਰਵਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਕੌਰ, ਗੁਰਜੀਤ ਕੌਰ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਜੈਦੀਪ ਸਿੰਘ, ਹਰਜਿੰਦਰ ਸਿੰਘ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਓ.ਪੀ.ਕੁਮਾਰ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਐਨ.ਐਸ.ਏ. ਲਾਉਣ ਦੀ ਸਰਕਾਰ ਮੁੜ ਘੜ ਰਹੀ ਹੈ ਸਾਜਿਸ਼-ਭਾਈ ਰਛਪਾਲ ਸਿੰਘ ਸੋਸਣ <br/>
Ad Position 24