ਨੱਥੂਵਾਲਾ ਗਰਬੀ, 10 ਅਪ੍ਰੈਲ (ਨਵਦੀਪ ਸਿੰਘ)-ਵਿੱਦਿਆ ਤੇ ਖੇਡਾਂ ਦੇ ਖੇਤਰ 'ਚ ਇਲਾਕੇ ਦੀ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦਾ 5ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਂਅ ਜ਼ਿਲੇ੍ਹ ਭਰ 'ਚ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਕਿਰਨਪ੍ਰੀਤ ਕੌਰ, ਨਵਰੀਤ ਕੌਰ, ਜਸਦੀਪ ਕੌਰ ਸੰਧੂ ਤੇ ਗੁਰਨੂਰ ਕੌਰ ਨੇ (500 ਵਿਚੋਂ 500) 100 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਮੈਰਿਟ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਸਾਰੇ ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ | ਸੋ ਇਸ ਸਾਲ ਵੀ ਸੰਸਥਾ ਦਾ ਸਮੁੱਚਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਸਕੂਲ ਦੇ ਪ੍ਰਬੰਧਕੀ ਮੈਂਬਰ ਮੇਘਾ ਥਾਪਰ, ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ, ਪਿ੍ੰਸੀਪਲ ਮੈਡਮ ਰੇਣੂਕਾ, ਮੈਡਮ ਦਰਸ਼ਨਾ ਕੌੜਾ ਆਦਿ ਹਾਜ਼ਰ ਸਨ |