ਧਰਮਕੋਟ, 10 ਅਪ੍ਰੈਲ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਦਾ ਬੀ.ਐਸ.ਸੀ. (ਆਈ.ਟੀ.) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸ਼ਾਨਦਾਰ ਉਪਲਬਧੀ ਨਾਲ ਕਾਲਜ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਕਾਲਜ ਦੇ ਪਿ੍ੰਸੀਪਲ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਨਵਜੋਤ ਕੌਰ ਨੇ ਜਮਾਤ ਵਿਚੋਂ ਪਹਿਲਾ ਸਥਾਨ, ਕੰਨਨਜੀਤ ਕੌਰ ਤੇ ਦੂਜਾ ਅਤੇ ਬੱਬਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਪਰਿਣਾਮ ਹੈ | ਇਸ ਮੌਕੇ ਤੇ ਉਨ੍ਹਾਂ ਨੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਚੰਗੇ ਨਤੀਜੇ ਲਿਆਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਵਲੋਂ ਵੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ | ਇਸ ਮੌਕੇ ਅਸਿਸਟੈਂਟ ਪੋ੍ਰ. ਅਰਵਿੰਦਰ ਸਿੰਘ, ਮਨਪ੍ਰੀਤ ਕੌਰ, ਤਨਵੀਰ ਕੌਰ, ਅਨੁਰਾਗ ਕੌਰ ਅਤੇ ਕਾਜਲ ਹਾਜ਼ਰ ਸਨ |