ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਧਰਮਕੋਟ ਦੇ ਸਰਕਲ ਮਹਿਣਾ ਦੇ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਬੁੱਘੀਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਪਿੰਡ ਬਾਦਲ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਸਬੰਧੀ ਵਿਚਾਰ ਚਰਚਾ ਕੀਤੀ ਤੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਤੇ ਪਾਰਟੀ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ | ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰਜੀਤ ਸਿੰਘ ਖ਼ਾਲਸਾ ਬੁੱਘੀਪੁਰਾ ਦੀ ਲਗਨ ਅਤੇ ਪਾਰਟੀ ਪ੍ਰਤੀ ਨਿਭਾਏ ਫ਼ਰਜ਼ਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਅਮਰਜੀਤ ਸਿੰਘ ਖ਼ਾਲਸਾ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪਿਆਰ ਵਧਿਆ ਹੈ ਜਿਸ ਕਰ ਕੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਸਾਰੇ ਵਰਕਰਾਂ ਨੂੰ ਵੱਡੀਆਂ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ ਜੋ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਦੇ ਹੋਏ ਪਾਰਟੀ ਨਾਲ ਵਫ਼ਾਦਾਰੀ ਨਾਲ ਖੜ੍ਹੇ ਰਹੇ ਹਨ | ਇਸ ਮੌਕੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਗੁਰਮੇਲ ਸਿੰਘ ਸਿੱਧੂ ਸ਼ਹਿਰੀ ਪ੍ਰਧਾਨ ਧਰਮਕੋਟ, ਰਾਜਵਿੰਦਰ ਸਿੰਘ ਧਰਮਕੋਟ, ਜਸਵੀਰ ਸਿੰਘ ਖੋਸਾ ਪਾਂਡੋ ਆਦਿ ਹਾਜ਼ਰ ਸਨ |