10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਕਲਾਸਾਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਦੂਜੀ ਜਮਾਤ ਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀਆਂ ਗਈਆਂ ਸ਼ੂਟਿੰਗ ਕਲਾਸਾਂ ਪ੍ਰਤੀ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ | ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਸਕੂਲ ਦੇ ਸਮੇਂ ਦੌਰਾਨ ਕਰਵਾਈਆਂ ਗਈਆਂ ਇਨ੍ਹਾਂ ਕਲਾਸਾਂ ਨੇ ਬੱਚਿਆਂ ਵਿਚ ਨਵੀਂ ਊਰਜਾ ਅਤੇ ਦਿਲਚਸਪੀ ਭਰੀ ਹੈ | ਉਨ੍ਹਾਂ ਦੱਸਿਆ ਕਿ ਸ਼ੂਟਿੰਗ ਇਕ ਖੇਡ ਹੈ ਜਿਸ ਵਿਚ ਸ਼ੁੱਧਤਾ ਅਤੇ ਇਕਾਗਰਤਾ ਦੀ ਲੋੜ ਹੁੰਦੀ ਹੈ, ਜਿਸ ਵਿਚ ਸਥਿਰ ਜਾਂ ਚੱਲਦੇ ਟੀਚਿਆਂ ਨੂੰ ਮਾਰਨ ਲਈ ਰਾਈਫ਼ਲ, ਪਿਸਤੌਲ ਜਾਂ ਸ਼ਾਟਗਨ ਦੀ ਵਰਤੋਂ ਸ਼ਾਮਿਲ ਹੈ | ਇਹ ਮਾਨਸਿਕ ਸੰਤੁਲਨ, ਸਰੀਰਕ ਤਾਕਤ ਅਤੇ ਇਕਾਗਰਤਾ ਨੂੰ ਵਧਾਉਂਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਸਕੂਲ ਵਿਚ ਸਥਾਪਿਤ ਆਧੁਨਿਕ ਸ਼ੂਟਿੰਗ ਰੇਂਜ ਦੇ ਅੰਦਰ ਇਕ ਸੁਰੱਖਿਅਤ ਵਾਤਾਵਰਨ ਵਿਚ ਸਿਖਲਾਈ ਪ੍ਰਾਪਤ ਕਰ ਰਹੇ ਹਨ | ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਵੀ ਵਿਦਿਆਰਥੀਆਂ ਦੇ ਉਤਸ਼ਾਹ ਤੇ ਪ੍ਰਾਪਤੀਆਂ ਤੋਂ ਖ਼ੁਸ਼ ਹਨ | ਸਕੂਲ ਪ੍ਰਬੰਧਨ ਨੇ ਦਿਲਚਸਪੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਤਿਭਾਵਾਂ ਨੂੰ ਖੋਜਣ ਤੇ ਨਿਖਾਰਨ ਲਈ ਇਨ੍ਹਾਂ ਸ਼ੂਟਿੰਗ ਕਲਾਸਾਂ ਵਿਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ 'ਤੇ ਪੰਜਾਬ ਸਰਕਾਰ ਸੁਣਾ ਰਹੀ ਕਿੱਕਲੀਆਂ •ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ... ਅਗਲੀ ਖ਼ਬਰ ਸਰਕਲ ਮਹਿਣਾ ਦੇ ਪ੍ਰਧਾਨ ਬੁੱਘੀਪੁਰਾ ਵਲੋਂ ਸੁਖਬੀਰ ਨਾਲ ਮੁਲਾਕਾਤ
Ad Position 24