ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਦੁਸਾਂਝ ਰੋਡ ਸਥਿਤ ਸਥਾਨਕ ਆਸ਼ਰਮ ਵਿਖੇ ਵਿਸ਼ਵ ਸਿਹਤ ਦਿਵਸ 2026 ਮੌਕੇ ਆਪਣੇ ਸਿਹਤ ਜਾਗਰੂਕਤਾ ਪ੍ਰੋਗਰਾਮ ਤਹਿਤ ਦੋ ਦਿਨਾਂ ਵਿਸ਼ਾਲ ਵਿਲੱਖਣ ਯੋਗ ਤੇ ਧਿਆਨ ਸਾਧਨਾ ਕੈਂਪ ਦੇ ਅੱਜ ਦੂਜੇ ਦਿਨ ਸੰਸਥਾਨ ਵਲੋਂ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ਸਵਾਮੀ ਵਿਗਿਆਨਾਨੰਦ ਨੇ ਦੱਸਿਆ ਕਿ ਆਪਣੇ ਆਪ 'ਚ ਸਥਿਤ ਹੋਣਾ ਹੀ ਚੰਗੀ ਸਿਹਤ ਦੀ ਜੜ੍ਹ ਹੈ | ਭਾਰਤੀ ਸੰਸਕਿ੍ਤੀ ਦੀ ਮਹਾਨ ਵਿਰਾਸਤ ਯੋਗ ਤੋਂ ਜਾਣੂੰ ਕਰਵਾਉਂਦੇ ਹੋਏ ਉਨ੍ਹਾਂ ਨੇ ਯੋਗ ਸਾਧਕਾਂ ਨੂੰ ਦੱਸਿਆ ਕਿ ਯੋਗ ਭਾਰਤ ਦੀ ਪ੍ਰਾਚੀਨ ਪਰੰਪਰਾ ਵਿਚੋਂ ਇਕ ਹੈ | ਇਹ ਇਕ ਅਨਮੋਲ ਤੋਹਫ਼ਾ ਹੈ, ਇਹ ਸਰੀਰ, ਮਨ ਤੇ ਆਤਮਾ ਦੀ ਇਕ ਅਵਸਥਾ, ਮਨੁੱਖ ਤੇ ਕੁਦਰਤ ਵਿਚਕਾਰ ਏਕਤਾ, ਸੰਜਮ ਤੇ ਪੂਰਤੀ ਪ੍ਰਦਾਨ ਕਰਦਾ ਹੈ ਤੇ ਸਿਹਤ ਤੇ ਤੰਦਰੁਸਤੀ ਲਈ ਇਕ ਸੰਪੂਰਨ ਪਹੁੰਚ ਨੂੰ ਦਰਸਾਉਂਦਾ ਹੈ | ਦਸੰਬਰ 2014 ਵਿਚ ਸੰਯੁਕਤ ਰਾਸ਼ਟਰ ਸੰਘ ਦੀ ਮਹਾਂਸਭਾ ਨੇ ਹਰ ਸਾਲ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ | ਪਤੰਜਲੀ ਯੋਗ ਸੂਤਰ ਦੇ ਅਨੁਸਾਰ ਸਾਧਕਾਂ ਨੂੰ ਉਨ੍ਹਾਂ ਦੇ ਵਿਗਿਆਨਕ ਪੱਖ ਦੁਆਰਾ ਸਰੀਰਕ ਲਾਭਾਂ ਤੋਂ ਜਾਣੂੰ ਕਰਵਾਇਆ ਗਿਆ | ਸਾਰੇ ਹੀ ਸਾਧਕਾਂ ਨੇ ਸਰੀਰਕ ਸਿਹਤ ਨਾਲ ਭਰਪੂਰ ਪ੍ਰੋਗਰਾਮ ਦਾ ਲਾਭ