09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਗਗੜਾ ਵਿਖੇ ਕੀਤੀ ਭਰਵੀਂ ਬੈਠਕ <br/>

Ad Position 21
No active advertisement
ਅਜੀਤ ਡੈਸਕ 12-04-2026
ਕੋਟ ਈਸੇ ਖਾਂ, 11 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਈਸੇ ਖਾਂ ਦੇ ਪ੍ਰਧਾਨ ਗੁਰਮੀਤ ਸਿੰਘ ਗਗੜਾ ਵਲੋਂ ਆਪਣੇ ਦਫ਼ਤਰ ਵਿਖੇ ਭਰਵੀਂ ਬੈਠਕ ਰੱਖੀ ਗਈ, ਜਿਸ ਵਿਚ ਸਾਬਕਾ ਖੇਤੀਬਾੜੀ ਮੰਤਰੀ ਸਵ: ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ਸਿਹਤ ਵਿਭਾਗ ਤੇ ਸਾਥੀਆਂ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ | ਇਸ ਬੈਠਕ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਅਕਾਲੀ ਆਗੂਆਂ ਨੇ ਕਿਹਾ ਕਿ ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕਜੁੱਟਤਾ ਨਾਲ ਜਿੱਥੇ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਹਲਕੇ ਅੰਦਰ ਪਾਰਟੀ ਮੁੜ ਪੁਰਾਣੀ ਰੰਗਤ ਹਾਸਲ ਕਰ ਰਹੀ ਹੈ | ਆਗੂਆਂ ਕਿਹਾ ਕਿ ਹਲਕਾ ਧਰਮਕੋਟ ਨੂੰ ਵਿਕਾਸ ਪੱਖੋਂ ਮਰਹੂਮ ਜਥੇਦਾਰ ਤੋਤਾ ਸਿੰਘ ਦੀ ਬਹੁਤ ਵੱਡੀ ਦੇਣ ਰਹੀ ਤੇ ਉਨ੍ਹਾਂ ਦੇ ਫ਼ਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ 'ਚ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਡਟ ਕੇ ਸਾਥ ਦਿੱਤਾ ਜਾਵੇਗਾ | ਇਸ ਮੌਕੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਹਲਕਾ ਧਰਮਕੋਟ ਦੇ ਲੋਕਾਂ ਨੇ ਹਰ ਚੰਗੇ ਮਾੜੇ ਸਮੇਂ ਦੇਖੇ ਤੇ ਸਾਰੇ ਹੀ ਲੀਡਰਾਂ ਨੂੰ ਉਨ੍ਹਾਂ ਨੇ ਪਰਖ ਕੇ ਦੇਖਿਆ ਤੇ ਅੱਜ ਲੋਕਾਂ ਨੂੰ ਦੂਰ ਅੰਦੇਸ਼ੀ ਸੋਚ ਨਾਲ ਕੰਮ ਕਰਨ ਵਾਲਿਆਂ ਜਾਂ ਨਾ ਕਰਨ ਵਾਲਿਆਂ ਵਿੱਚ ਤੁਲਨਾ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਹਿਲਾਂ ਰਹੀ ਸਰਕਾਰ 'ਚ ਜਥੇਦਾਰ ਤੋਤਾ ਸਿੰਘ ਨੇ ਇੰਨੇ ਲਾ ਮਿਸਾਲ ਹਲਕੇ 'ਚ ਕੰਮ ਕੀਤੇ ਸਨ ਕਿ ਪਛੜਿਆ ਸ਼ਬਦ ਲਾਹ ਕੇ ਪਰਾਂ ਸੁੱਟ ਦਿੱਤਾ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਡਟ ਕੇ ਪੰਥ ਤੇ ਪੰਜਾਬ ਦੇ ਹਿਤਾਂ 'ਚ ਲੜਾਈ ਲੜੀ ਜਾ ਰਹੀ ਹੈ, ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਸਮਰਥਨ ਸਦਕਾ ਖੇਤਰੀ ਪਾਰਟੀ ਦਾ ਝੰਡਾ ਮੁੜ ਬੁਲੰਦ ਹੋਵੇਗਾ ਤੇ ਪੰਜਾਬ ਖ਼ੁਸ਼ਹਾਲੀ, ਅਮਨ ਸ਼ਾਂਤੀ ਤੇ ਤਰੱਕੀ ਦੀਆਂ ਲੀਹਾਂ 'ਤੇ ਲਿਆਵਾਂਗੇ | ਇਸ ਮੌਕੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ ਤੇ ਸਾਥੀਆਂ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸਿਰੋਪਾਉ ਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਬੈਠਕ ਵਿਚ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਜਗਰੂਪ ਸਿੰਘ ਰੰਡਿਆਲਾ, ਨੰਬਰਦਾਰ ਰੇਸ਼ਮ ਸਿੰਘ ਕਾਦਰਵਾਲਾ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਭੁੱਲਰ, ਅਮਨ ਗਾਬਾ, ਇਕਬਾਲਦੀਪ ਸਿੰਘ ਹੈਰੀ ਪੀ.ਏ. ਮੱਖਣ ਬਰਾੜ, ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਚਰਨਜੀਤ ਸਿੰਘ ਮੂਸੇਵਾਲਾ ਸਾਬਕਾ ਸਰਪੰਚ, ਪ੍ਰਧਾਨ ਨਿਸ਼ਾਨ ਸਿੰਘ ਮੂਸੇਵਾਲਾ, ਹਰਮੇਲ ਸਿੰਘ ਰਾਜਪੂਤ, ਚੌਧਰੀ ਜਸਵੰਤ ਸਿੰਘ, ਡਾ. ਜੱਗਾ ਸਿੰਘ, ਜਰਨੈਲ ਸਿੰਘ ਧਾਲੀਵਾਲ, ਗੋਰਾ ਜਨੇਰ, ਗੁਰਪ੍ਰੀਤ ਹੇਰ ਘਲੋਟੀ, ਬਲਜੀਤ ਸਿੰਘ, ਨਾਇਬ ਸਿੰਘ ਭੁੱਲਰ, ਜਿਉਣ ਸਿੰਘ ਲੌਂਗੀਵਿੰਡ, ਜਸਵਿੰਦਰ ਸਿੰਘ ਮੱਲ ਦਾਤੇਵਾਲ, ਲਖਵੀਰ ਸਿੰਘ ਰੰਡਿਆਲਾ ਆਦਿ ਆਗੂ ਤੇ ਵੱਡੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/> ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ 'ਚ ਭਾਜਪਾ 117 ਸੀਟਾਂ 'ਤੇ ਚੋਣ ਲੜੇਗੀ-ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ <br/>
Ad Position 24