09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/>

Ad Position 21
No active advertisement
ਅਜੀਤ ਡੈਸਕ 12-04-2026
ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਜੋ ਕਿ ਲੁਧਿਆਣਾ-ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਸੁਖਦੇਵ ਸਿੰਘ ਦਾ ਇਕ ਰਫ਼ਿਊਜਲ ਤੋਂ ਬਾਅਦ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਸੁਖਦੇਵ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਸੁਖਦੇਵ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸੰਸਥਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਗਗੜਾ ਵਿਖੇ ਕੀਤੀ ਭਰਵੀਂ ਬੈਠਕ <br/>
Ad Position 24