09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 8ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 12-04-2026

ਮੋਗਾ, 11 ਅਪ੍ਰੈਲ (ਅਸ਼ੋਕ ਬਾਂਸਲ)-ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ਸਕੂਲ ਦੀ ਪਿ੍ੰਸੀਪਲ ਮੈਡਮ ਅਦਿਤੀ ਨਿਰੰਗ ਨੇ ਦੱਸਿਆ ਕੀ ਇਸ ਪ੍ਰੀਖਿਆ ਵਿਚ ਹਰਜੀਤ ਕੌਰ ਨੇ 600 ਵਿਚੋਂ 525 ਅੰਕ 87.5 ਫ਼ੀਸਦੀ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਦੂਜੇ ਸਥਾਨ 'ਤੇ ਪ੍ਰਥਨਾ ਚੌਹਾਨ ਨੇ 496 ਅੰਕ 82.7 ਫ਼ੀਸਦੀ ਹਾਸਲ ਕੀਤੇ, ਜਦ ਕਿ ਰਿਆ ਨੇ 479 ਅੰਕ 79.8 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਚੌਥੇ ਅਤੇ ਪੰਜਵੇਂ ਸਥਾਨ 'ਤੇ ਕ੍ਰਮਵਾਰ ਪ੍ਰਤੀਕ ਖੁੱਲਰ 75.8 ਫ਼ੀਸਦੀ ਅਤੇ ਸਤਿੰਦਰ ਸਿੰਘ 73.0 ਫ਼ੀਸਦੀ ਰਹੇ | ਸਕੂਲ ਦੇ ਮੈਨੇਜਰ ਵਿਜੇ ਸਿੰਘਲਾ ਅਤੇ ਆਰ.ਕੇ. ਸਹਿਗਲ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜਤਾਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਪਰਿਣਾਮ ਹਨ | ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਇਸ ਸਫਲਤਾ 'ਤੇ ਮਾਣ ਮਹਿਸੂਸ ਕੀਤਾ ਅਤੇ ਸਕੂਲ ਦੇ ਉੱਦਮ ਦੀ ਸ਼ਲਾਘਾ ਕੀਤੀ |
ਸੰਤ ਮੋਹਨ ਦਾਸ ਸਕੂਲ ਪੰਜਾਬ ਭਰ 'ਚ ਦੂਜੇ, ਤੀਜੇ ਅਤੇ ਪੰਜਵੇਂ ਰੈਂਕ 'ਤੇ
ਨੱਥੂਵਾਲਾ ਗਰਬੀ, (ਨਵਦੀਪ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਦੀ ਮੋਹਰੀ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਭਰ 'ਚੋਂ ਟੌਪ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ | ਇਸ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਜਸ਼ਨਦੀਪ ਕੌਰ ਨੇ 598/600 ਅੰਕ 99.67 ਫ਼ੀਸਦੀ ਹਾਸਲ ਕਰਕੇ ਪੰਜਾਬ ਭਰ ਵਿਚ ਦੂਜਾ ਰੈਂਕ, ਲਛਮੀ ਨੇ 597/600 ਅੰਕ 99.50 ਫ਼ੀਸਦੀ ਹਾਸਲ ਕਰਕੇ ਪੰਜਾਬ ਭਰ ਵਿਚੋਂ ਤੀਜਾ ਰੈਂਕ, ਸੁਖਮਨਦੀਪ ਕੌਰ ਨੇ 595/600 ਅੰਕ 99.17 ਫ਼ੀਸਦੀ ਹਾਸਲ ਕਰਕੇ ਪੰਜਾਬ ਭਰ 'ਚੋਂ ਪੰਜਵਾਂ ਰੈਂਕ, ਨੂਰ ਕੌਰ 592/600 ਅੰਕ 98.67 ਫ਼ੀਸਦੀ ਹਾਸਲ ਕਰਕੇ ਪੰਜਾਬ ਭਰ 'ਚੋਂ ਅੱਠਵਾਂ ਰੈਂਕ, ਏਕਮ ਸਿੰਘ 586/600 ਅੰਕ 97.67 ਫ਼ੀਸਦੀ ਪੰਜਾਬ ਭਰ 'ਚੋ 14ਵਾਂ ਰੈਂਕ, ਸੁਖਪ੍ਰੀਤ ਸਿੰਘ 586/600 ਅੰਕ 97.67 ਫ਼ੀਸਦੀ ਪੰਜਾਬ ਭਰ ਚੋਂ 14ਵਾਂ ਰੈਂਕ, ਜੈਸਮੀਨ ਕੌਰ 586/600 ਅੰਕ 97.67 ਫ਼ੀਸਦੀ ਪੰਜਾਬ ਭਰ 'ਚੋਂ 14ਵਾਂ ਰੈਂਕ, ਰਮਨਦੀਪ ਕੌਰ 585/600 ਅੰਕ 97.50 ਫ਼ੀਸਦੀ ਹਾਸਲ ਕਰਕੇ ਪੰਜਾਬ ਭਰ 'ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਆਪਣੀ ਸੰਸਥਾ, ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਮੁੱਖ ਮੰਤਰੀ ਪੰਜਾਬ ਨੇ ਵਿਦਿਆਰਥਣਾਂ ਨਾਲ ਵੀਡੀਓ ਕਾਨਫ਼ਰੰਸ ਰਾਹੀ ਗੱਲਬਾਤ ਕਰਦਿਆਂ ਇਨ੍ਹਾਂ ਵਿਦਿਆਰਥੀਆਂ, ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੀ ਉਚੇਰੀ ਸਿੱਖਿਆ ਅਤੇ ਉਜਲ ਭਵਿੱਖ ਲਈ ਅਗਵਾਈ ਕੀਤੀ ਜਾਵੇਗੀ | ਇਸ ਮੌਕੇ ਪਿ੍ੰਸੀਪਲ ਮੈਡਮ ਰੇਣੁਕਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ. ਅੰਜਨਾ ਕੌਸ਼ਲ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮਾਣ-ਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਸਥਾਪਕ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਜਿੱਥੇ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ 'ਚ ਦੂਜਾ ਤੀਜਾ ਅਤੇ ਪੰਜਵਾਂ ਰੈਂਕ ਹਾਸਲ ਕਰਕੇ ਇਕ ਮਾਣਮੱਤੀ ਪ੍ਰਾਪਤੀ ਕੀਤੀ ਹੈ, ਉੱਥੇ ਹੀ ਸਕੂਲ ਦੇ 17 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ, 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 11 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅਤੇ 9 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਅਤੇ ਸਕੂਲ ਦਾ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ, ਜ਼ਿਲ੍ਹਾ ਖੇਤਰੀ ਬੁੱਕ ਡੀਪੂ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਤੇ ਪਿ੍ੰ: ਐਚ.ਐਸ. ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪਿ੍ੰਸੀਪਲ ਸਵਰਨਜੀਤ ਕੌਰ 'ਸਿੰਮੀ ਥਾਪਰ' ਨੂੰ ਸਮਰਪਿਤ ਕੀਤਾ | ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੈਡਮ ਮੇਘਾ ਥਾਪਰ, ਪਿ੍ੰ: ਨਰਿੰਦਰ ਮੱਕੜ, ਕੈਂਪਸ ਕੋਆਰਡੀਨੇਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸੁਪਰਡੈਂਟ ਲਖਵੀਰ ਸ਼ਰਮਾ, ਜਸਪਾਲ ਸਿੰਘ, ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ਼ ਹਾਜ਼ਰ ਸਨ |
ਸਰਕਾਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ
ਸਮਾਲਸਰ, (ਗੁਰਜੰਟ ਕਲਸੀ ਲੰਡੇ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ 30 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਪਾਸ ਹੋਏ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਰਣਵੀਰ ਸਿੰਘ ਪੁੱਤਰ ਕਰਮਜੀਤ ਸਿੰਘ ਰੋਡੇ ਨੇ 86 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਸੁਖਮਨਜੀਤ ਸਿੰਘ ਪੁੱਤਰ ਰਣਜੀਤ ਸਿੰਘ ਰੋਡੇ ਨੇ 77 ਫ਼ੀਸਦੀ ਨਾਲ ਦੂਜਾ ਸਥਾਨ ਅਤੇ ਵਰਿੰਦਰ ਸਿੰਘ ਪੁੱਤਰ ਪਰਵਿੰਦਰ ਸਿੰਘ ਨੱਥੂਵਾਲਾ ਗਰਬੀ ਨੇ 77 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਰੋਡੇ ਦੇ ਪ੍ਰਧਾਨ ਹਰੀ ਸਿੰਘ ਬਰਾੜ, ਜਨਰਲ ਸਕੱਤਰ ਅਮਰਜੀਤ ਸਿੰਘ ਸ਼ਰਮਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਅਤੇ ਉਪ ਚੇਅਰਮੈਨ ਜਗਰੂਪ ਸਿੰਘ ਬਰਾੜ ਨੇ ਸਕੂਲ ਦੇ ਮਿਹਨਤੀ ਸਕੂਲ ਸਟਾਫ਼ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਦਸਮੇਸ਼ ਸਕੂਲ ਬਿਲਾਸਪੁਰ ਦੇ ਬੱਚੇ ਅੱਠਵੀਂ ਦੀ ਪ੍ਰੀਖਿਆ 'ਚ ਮੁੜ ਛਾਏ
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਮਿਡਲ ਪ੍ਰੀਖਿਆ ਦੇ ਨਤੀਜਿਆਂ ਵਿਚ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਇਸ ਵਾਰ ਵੀ ਆਪਣੇ ਪਰਚਮ ਲਹਿਰਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਅਰਸ਼ਦੀਪ ਕੌਰ 541ਅੰਕ ਲੈ ਕੇ ਅੱਵਲ ਰਹੀ | ਅਮਨ ਕੌਰ 538 ਅੰਕ ਲੈ ਕੇ ਦੂਜੇ ਸਥਾਨ ਤੇ ਰਹੀ | ਇਵੇਂ 475 ਅੰਕ ਲੈ ਕੇ ਜਗਸੀਰ ਸਿੰਘ ਤੀਜੇ ਸਥਾਨ ਤੇ ਰਿਹਾ | ਰਾਜਿੰਦਰ ਕੌਰ ਨੇ 467, ਸੁਖਵੀਰ ਸਿੰਘ ਨੇ 456 ਅਤੇ ਸ਼ਗਨਪ੍ਰੀਤ ਸਿੰਘ ਨੇ 450 ਅੰਕ ਪ੍ਰਾਪਤ ਕੀਤੇ | ਬਾਕੀ ਸਾਰੇ ਬੱਚੇ ਵੀ ਚੰਗੀਆਂ ਡਵੀਜ਼ਨਾਂ ਲੈ ਕੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਅਰਸ਼ਦੀਪ ਕੌਰ ਨੇ ਹਿੰਦੀ ਵਿਚੋਂ 100, ਸਾਇੰਸ 'ਚੋਂ 97 ਅਤੇ ਸਮਾਜਿਕ ਸਿੱਖਿਆ 'ਚੋਂ 95 ਅੰਕ ਪ੍ਰਾਪਤ ਕੀਤੇ | ਅਮਨ ਕੌਰ ਨੇ ਹਿੰਦੀ 'ਚੋਂ 99, ਸਮਾਜਿਕ ਸਿੱਖਿਆ 'ਚੋਂ 97 ਅਤੇ ਸਾਇੰਸ 'ਚੋਂ 94 ਅੰਕ ਹਾਸਲ ਕੀਤੇ | ਜਗਸੀਰ ਸਿੰਘ ਨੇ ਹਿੰਦੀ 'ਚੋਂ 96 ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਬੰਧਕ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਗੁਰਪ੍ਰੀਤ ਕੌਰ, ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਹੋਣਹਾਰ ਬੱਚਿਆਂ, ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ | ਇਸ ਸਮੇਂ ਮੋਹਰੀ ਬੱਚਿਆਂ ਨੂੰ ਲੱਡੂ ਖੁਆ ਕੇ ਮੁਬਾਰਕਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸੰਜੀਵ ਸੈਣੀ ਅਤੇ ਪ੍ਰਵੀਨ ਗਰਗ ਨੇ ਕੀਤਾ ਡਾ. ਸ਼ਮਸ਼ੇਰ ਸਿੰਘ ਜੌਹਲ ਵਲੋਂ ਨਿਰਮਿਤ ਫੁਹਾਰੇ ਦਾ ਉਦਘਾਟਨ <b... ਅਗਲੀ ਖ਼ਬਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ. 128 ਦੇ 30ਵੇਂ ਸਾਲਾਨਾ ਜਾਗਰਣ ਸੰਬੰਧੀ ਹੋਈ ਵਿਸ਼ੇਸ਼ ਮੀਟਿੰਗ <br/>
Ad Position 24