ਨਿਹਾਲ ਸਿੰਘ ਵਾਲਾ, 11 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਵਿਦਿਆਰਥੀਆਂ ਨੂੰ ਗੁਰਮਤਿ ਤੇ ਗੁਰਬਾਣੀ ਨਾਲ ਜੋੜਨ ਲਈ ਯਤਨਸ਼ੀਲ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਵਤਾਰ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਏ ਗਏ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਤ ਰੌਸ਼ਨੀ ਪਾਈ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਸਕੂਲ ਪ੍ਰਬੰਧਕ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੁਆਰਾ ਧਾਰਮਿਕ ਆਜ਼ਾਦੀਆਂ ਤੇ ਮਾਨਵੀ ਹੱਕਾਂ ਦੀ ਰਾਖੀ ਲਈ ਕੀਤੀ ਬੇਮਿਸਾਲ ਕੁਰਬਾਨੀ ਨੂੰ ਵਿਸ਼ਵ ਇਤਿਹਾਸ ਦੀ ਵਿਲੱਖਣ ਘਟਨਾ ਦੱਸਿਆ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਪੈਗ਼ਾਮ ਦਿੰਦੀਆਂ ਹਨ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਸਾਰੇ ਵਿਸ਼ਵ ਦੀਆਂ ਸਮੱਸਿਆਵਾਂ ਦੇ ਹੱਲ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਨਾਲ ਹੀ ਸੰਭਵ ਹਨ |