ਅਜੀਤਵਾਲ, 11 ਅਪ੍ਰੈਲ (ਹਰਦੇਵ ਸਿੰਘ ਮਾਨ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲੋਂ ਐਲਾਨੇ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਦੇ ਵਿਦਿਆਰਥੀਆਂ ਨੇ ਜ਼ਿਲ੍ਹੇ 'ਚੋਂ ਉੱਤਮ ਸਥਾਨ ਪ੍ਰਾਪਤ ਕੀਤੇ | ਇਨ੍ਹਾਂ ਵਿਚ ਇਲੈਕਟ੍ਰੀਕਲ ਵਿਭਾਗ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪਹਿਲਾ ਅਤੇ ਮਕੈਨੀਕਲ ਵਿਭਾਗ ਦੇ ਅਭੈ ਕੁਮਾਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਵਧਾਈ ਦਿੰਦੇ ਕਿਹਾ ਕਿ ਉੱਤਮ ਸੋਚ ਅਤੇ ਸਖ਼ਤ ਮਿਹਨਤ ਹੀ ਤੁਹਾਨੂੰ ਕਾਮਯਾਬ ਬਣਾ ਸਕਦੇ ਹਨ | ਇਸ ਸ਼ਾਨਦਾਰ ਪ੍ਰਾਪਤੀ ਨਾਲ ਮਾਪਿਆਂ ਤੇ ਕਾਲਜ ਦਾ ਨਾਂਅ ਸਮਾਜ ਵਿਚ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਾਜ ਕੁਮਾਰ ਗੁਪਤਾ ਨੇ ਇਸ ਕਾਮਯਾਬੀ ਦਾ ਸਿਹਰਾ ਅਧਿਆਪਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲਗਨ ਅਤੇ ਮਿਹਨਤ ਦਾ ਹੀ ਨਤੀਜਾ ਸਾਹਮਣੇ ਆਇਆ ਹੈ | ਵਿਭਾਗੀ ਮੁਖੀ ਰਾਜਨ ਨੇ ਦੱਸਿਆ ਕਿ ਕਾਲਜ ਵਿਦਿਆਰਥੀ ਦੇਸ਼ਾਂ-ਵਿਦੇਸਾਂ ਵਿਚ ਵਧੀਆ ਰੁਜ਼ਗਾਰ ਅਤੇ ਆਪਣੇ ਕਾਰੋਬਾਰ ਕਰਕੇ ਸੰਤੁਸ਼ਟ ਹਨ | ਸਮੂਹ ਕਾਲਜ ਸਟਾਫ਼ ਵਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ |