10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੋਗਾ ਜ਼ਿਲੇ੍ਹ 'ਚੋ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 12-04-2026
ਕਿਸ਼ਨਪੁਰਾ ਕਲਾਂ, 11 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬੋਰਡ ਦੇ ਨਤੀਜਿਆਂ ਵਿਚ ਸਰਕਾਰੀ ਕੰਨਿ੍ਹਆਂ ਹਾਈ ਸਕੂਲ, ਕਿਸ਼ਨਪੁਰਾ ਕਲਾਂ (ਮੋਗਾ) ਦੀ ਹੋਣਹਾਰ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਦਵਿੰਦਰ ਸਿੰਘ ਨੇ ਮਿਡਲ ਪ੍ਰੀਖਿਆ ਦੇ ਨਤੀਜੇ ਵਿਚ 98.17 ਫ਼ੀਸਦੀ, 589/600 ਅੰਕ ਪ੍ਰਾਪਤ ਕਰਕੇ ਮੈਰਿਟ 'ਚ 11ਵਾਂ ਰੈਂਕ ਅਤੇ ਜ਼ਿਲ੍ਹਾ ਮੋਗਾ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਜਿੱਥੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ, ਉੱਥੇ ਹੀ ਅਪਣੇ ਪਰਿਵਾਰ ਦਾ ਨਾਂ ਵੀ ਰੌਸ਼ਨ ਕੀਤਾ | ਇਸ ਪ੍ਰਾਪਤੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਅਸ਼ੀਸ਼ ਕੁਮਾਰ ਸ਼ਰਮਾ, ਸ. ਗੁਰਦਿਆਲ ਸਿੰਘ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਅਤੇ ਬਲਾਕ ਨੋਡਲ ਅਫ਼ਸਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਸਾਨੂੰ ਆਪਣੀ ਵਿਦਿਆਰਥਣ ਰਮਨਦੀਪ ਕੌਰ ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿਉਂਕਿ ਰਮਨਦੀਪ ਕੌਰ ਨੇ ਮੈਰਿਟ ਲਿਸਟ ਵਿਚ ਆਪਣਾ ਨਾਂ ਦਰਜ ਕਰਵਾ ਕੇ ਸਾਡਾ ਮਾਣ ਹੋਰ ਵਧਾ ਦਿੱਤਾ | ਇਸ ਮੌਕੇ ਜਿੱਥੇ ਸਰਪੰਚ ਪਿ੍ੰਸ ਚਾਵਲਾ ਅਤੇ ਸਮੂਹ ਪੰਚਾਇਤ ਵਲੋਂ ਨਕਦ ਰਾਸ਼ੀ ਦੇ ਕੇ ਰਮਨਦੀਪ ਕੌਰ ਦਾ ਸਨਮਾਨ ਕੀਤਾ, ਓਥੇ ਨਾਲ ਹੀ ਮੁੱਖ ਅਧਿਆਪਕ ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਸਰਕਾਰੀ ਕੰਨਿ੍ਹਆਂ ਹਾਈ ਸਕੂਲ ਵਲੋਂ ਨਕਦ ਇਨਾਮੀ ਰਾਸ਼ੀ 11000 ਰੁਪਏ ਅਤੇ ਸਨਮਾਨ ਚਿੰਨ੍ਹ ਦੇ ਕੇ ਰਮਨਦੀਪ ਕੌਰ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ਮੁੱਖ ਅਧਿਆਪਕ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਕੁਝ ਸਾਲਾਂ ਦੌਰਾਨ ਇਸ ਸਕੂਲ ਦੀਆਂ ਵਿਦਿਆਰਥਣਾਂ ਮੈਰਿਟ ਵਿਚ ਆਉਂਦੀਆਂ ਰਹੀਆਂ ਹਨ ਜਿਸ ਨਾਲ ਸਰਕਾਰੀ ਕੰਨਿ੍ਹਆਂ ਹਾਈ ਸਕੂਲ ਕਿਸ਼ਨਪੁਰਾ ਕਲਾਂ ਨੇ ਇਲਾਕੇ ਵਿਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ | ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਨਮਾਨ ਕਰਨ ਵਾਲਿਆਂ 'ਚ ਸਰਪੰਚ ਪਿ੍ੰਸ ਚਾਵਲਾ, ਪ੍ਰਧਾਨ ਮੇਹਰ ਸਿੰਘ, ਮਾਸਟਰ ਲਖਵੀਰ ਸਿੰਘ ਮੱਲ੍ਹੀ, ਮਾਸਟਰ ਗੁਰਵਿੰਦਰ ਸਿੰਘ, ਮੈਡਮ ਮਨਦੀਪ ਕੌਰ ਔਲਖ, ਕੁਲਵਿੰਦਰ ਕੌਰ, ਸੁਖਦੀਪ ਕੌਰ, ਨਿੰਦਰਜੀਤ ਕੌਰ, ਮਨਿੰਦਰ ਕੌਰ, ਨਵਜੋਤ ਕੌਰ, ਅੰਜੂ ਰਾਣੀ, ਗੁਰਦਿੱਤ ਸਿੰਘ, ਮਿਸਤਰੀ ਬੰਤ

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ ਨਾਲ ਸੁਖਬੀਰ, ਐਡਵੋਕੇਟ ਧਾਮੀ, ਰਾਜ ਸਭਾ ਮੈਂਬਰ ਸਤਨਾਮ ਸੰਧੂ ਵਲੋਂ ਦੁੱਖ... ਅਗਲੀ ਖ਼ਬਰ ਅਜੀਤਵਾਲ ਪੋਲੀਟੈਕਨਿਕ ਕਾਲਜ ਦੇ ਜ਼ਿਲੇ੍ਹ 'ਚੋਂ ਅੱਵਲ ਵਿਦਿਆਰਥੀ ਸਨਮਾਨਿਤ <br/>
Ad Position 24