10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹੇਮ ਹਾਂਡਾ ਏਜੰਸੀ ਦੇ ਕਰਮਚਾਰੀਆਂ ਨੂੰ ਟੈ੍ਰਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 12-04-2026
ਮੋਗਾ, 11 ਅਪ੍ਰੈਲ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਪ੍ਰੀਤ ਸਿੰਘ ਡੀ.ਐਸ.ਪੀ. ਸਿਟੀ ਮੋਗਾ ਅਤੇ ਡੀ.ਐਸ.ਪੀ. ਟੈ੍ਰਫਿਕ ਦੀ ਰਹਿਨੁਮਾਈ ਹੇਠ ਅੱਜ ਹੇਮ ਹਾਂਡਾ ਏਜੰਸੀ ਮੋਗਾ ਦੇ ਕਰਮਚਾਰੀਆਂ ਨੂੰ ਟੈ੍ਰਫਿਕ ਚਿੰਨ੍ਹਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟੈ੍ਰਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਟੈ੍ਰਫਿਕ ਚਿੰਨ੍ਹਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਨੇ ਹੇਮ ਹਾਂਡਾ ਦੇ ਕਰਮਚਾਰੀਆਂ ਨੂੰ ਟੈ੍ਰਫਿਕ ਨਿਯਮਾਂ ਦੀ ਪਾਲਣਾ, ਆਪਣਾ ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਕਰਕੇ ਆਪਣੇ ਨਾਲ ਰੱਖਣ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ | ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ, ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ ਪਰ ਦੇਣ ਦੀ ਅਪੀਲ ਕੀਤੀ | ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਤੇ ਦੇਣ ਲਈ ਜਾਗਰੂਕ ਕੀਤਾ | ਇਸ ਮੌਕੇ ਹੇਮ ਹਾਂਡਾ ਮੈਨੇਜਰ ਰਾਜ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਨਵੀਂ ਟੀਮ ਸਰਕਾਰ ਬਣਾਉਣ ਲਈ ਵਧੀਆ ਰੋਲ ਅਦਾ ਕਰੇਗੀ-ਹਰੀ ਸਿੰਘ ਖਾਈ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ ਨਾਲ ਸੁਖਬੀਰ, ਐਡਵੋਕੇਟ ਧਾਮੀ, ਰਾਜ ਸਭਾ ਮੈਂਬਰ ਸਤਨਾਮ ਸੰਧੂ ਵਲੋਂ ਦੁੱਖ...
Ad Position 24