07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅੰਮਿ੍ਤਪਾਲ ਸਿੰਘ ਲੰਡੇ ਦੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਜਾਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸਮਾਲਸਰ, 12 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਕਾਂਗਰਸ ਪਾਰਟੀ ਵਲੋਂ ਅੰਮਿ੍ਤਪਾਲ ਸਿੰਘ ਲੰਡੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਆਪਣੀ ਨਿਯੁਕਤੀ 'ਤੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਅੰਮਿ੍ਤਪਾਲ ਸਿੰਘ ਲੰਡੇ ਨੇ ਕਾਂਗਰਸ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਹ ਜ਼ਿਲੇ੍ਹ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ਤੇ ਹਰ ਵਰਗ ਦੇ ਲੋਕਾਂ ਨਾਲ ਲੋਕਾਂ ਨਾਲ ਸੰਪਰਕ ਵਧਾਇਆ ਜਾਵੇਗਾ ਤਾਂ ਜੋ ਪਾਰਟੀ ਦੀ ਨੀਂਹ ਨੂੰ ਅਤੇ ਨੀਤੀ ਨੂੰ ਮਜ਼ਬੂਤ ਕੀਤਾ ਜਾ ਸਕੇ | ਅੰਮਿ੍ਤਪਾਲ ਸਿੰਘ ਲੰਡੇ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੀ ਜਿੱਤ ਲਈ ਉਹ ਜ਼ਿਲੇ੍ਹ 'ਚ ਕੋਈ ਵੀ ਕਸਰ ਨਹੀਂ ਛੱਡਣਗੇ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੁਬਾਰਾ ਸੂਬੇ 'ਚ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਰਹੇਗੀ | ਇਸ ਮੌਕੇ ਉਨ੍ਹਾਂ ਸੀਨੀਅਰ ਲੀਡਰ ਭੋਲਾ ਸਿੰਘ ਸਮਾਧ ਭਾਈ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਰਹਿਨੁਮਾਈ ਹੇਠ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਖ਼ਾਸ ਯਤਨ ਕਰਨਗੇ | ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੀ ਅੰਮਿ੍ਤਪਾਲ ਸਿੰਘ ਲੰਡੇ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਤੇ ਉਨ੍ਹਾਂ ਨੇ ਆਸ ਪ੍ਰਗਟ ਕੀਤੀ ਹੈ ਕਿ ਉਹ ਤਜਰਬੇ ਅਤੇ ਮਿਹਨਤ ਨਾਲ ਪਾਰਟੀ ਨੂੰ ਜ਼ਿਲੇ੍ਹ ਵਿਚ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਨੱਥੂਵਾਲਾ ਦੇ ਅਧਿਆਪਕ ਦਾ ਸਨਮਾਨ <br/> ਅਗਲੀ ਖ਼ਬਰ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24