07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੁਖਪਿੰਦਰ ਕੌਰ ਨੇ 8ਵੀਂ ਜਮਾਤ 'ਚੋਂ ਕੀਤਾ ਟੌਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਠੱਠੀ ਭਾਈ, 12 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਇੰਟਰਨੈਸ਼ਨਲ ਪੰਥਕ ਦਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਸੁਖਜਿੰਦਰ ਸਿੰਘ ਹਰਦਿਆਲੇਆਣਾ ਲਈ ਉਸ ਵੇਲੇ ਵੱਡੇ ਮਾਣ ਦਾ ਮੌਕਾ ਬਣਿਆ ਜਦੋਂ ਉਨ੍ਹਾਂ ਦੀ ਹੋਣਹਾਰ ਧੀ ਸੁਖਪਿੰਦਰ ਕੌਰ ਨੇ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਅਕੈਡਮੀ ਬੁਰਜ ਮੱਖਣ ਸਿੰਘ ਵਿਚ ਅੱਠਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਪਰਿਵਾਰ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਨਾਲ ਨਾ ਸਿਰਫ਼ ਸਕੂਲ ਦਾ ਸਿੱਖਿਆ ਮਾਹੌਲ ਉੱਚਾ ਹੋਇਆ ਹੈ, ਸਗੋਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਵਲੋਂ ਸੁਖਪਿੰਦਰ ਕੌਰ ਨੂੰ ਵਧਾਈ ਦਿੰਦਿਆਂ ਉਸ ਦੀ ਹੌਂਸਲਾ-ਅਫ਼ਜ਼ਾਈ ਕੀਤੀ ਤੇ ਭਵਿੱਖ 'ਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਪ੍ਰਾਪਤੀ 'ਤੇ ਗਿਆਨੀ ਸੁਖਜਿੰਦਰ ਸਿੰਘ ਹਰਦਿਆਲੇਆਣਾ ਨੇ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਲਾਕੇ ਦੀਆਂ ਕਈ ਅਹਿਮ ਸ਼ਖ਼ਸੀਅਤਾਂ, ਸਿੱਖਿਆ ਪ੍ਰੇਮੀਆਂ ਤੇ ਸਮਾਜਿਕ ਸੰਗਠਨਾਂ ਵਲੋਂ ਸੁਖਪਿੰਦਰ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਤੇ ਉਸ ਦੇ ਭਵਿੱਖ ਲਈ ਦੁਆਵਾਂ ਕੀਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ ਨੱਥੂਵਾਲਾ ਦੇ ਅਧਿਆਪਕ ਦਾ ਸਨਮਾਨ <br/>
Ad Position 24