07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਅਜੀਤਵਾਲ, 12 ਅਪ੍ਰੈਲ (ਹਰਦੇਵ ਸਿੰਘ ਮਾਨ)-ਪਿਛਲੇ ਕਈ ਦਹਾਕਿਆਂ ਤੋਂ ਵਿੱਦਿਆ ਦੇ ਖੇਤਰ ਵਿਚ ਪ੍ਰਮੁੱਖਤਾ ਨਾਲ ਸੇਵਾਵਾਂ ਨਿਭਾਅ ਰਹੀ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਮੱਦੋਕੇ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਇੰਨਾ ਨਤੀਜਿਆਂ ਵਿਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ, ਸਕੂਲ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰੀਖਿਆ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਨਵਨੀਤ ਰਾਏ ਪੁੱਤਰੀ ਜਸਵੰਤ ਰਾਏ ਨੇ 572/600 (95.33 ਫ਼ੀਸਦੀ) ਜਸਪਿੰਦਰ ਸਿੰਘ ਪੁੱਤਰ ਰਾਜਵੰਤ ਸਿੰਘ ਤੇ ਮਨਵੀਰ ਕੌਰ ਪੁੱਤਰੀ ਅੰਮਿ੍ਤਪਾਲ ਸਿੰਘ ਨੇ 564/600 (94 ਫ਼ੀਸਦੀ) ਅੰਕ ਆਪਤ ਕਰਕੇ ਦੂਜਾ ਅਤੇ ਤਰਨਵੀਰ ਕੌਰ ਪੁੱਤਰੀ ਹਰਜੀਵਨ ਸਿੰਘ ਨੇ 562/600 (93.6) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਜ਼ਿਕਰਯੋਗ ਹੈ ਕਿ ਸਕੂਲ ਦੇ 14 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਨਤੀਜਿਆਂ ਉਪਰੰਤ ਪਿ੍ੰਸੀਪਲ ਮੈਡਮ ਪਰਵਿੰਦਰ ਕੌਰ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਸਭ ਵਿਦਿਆਰਥੀਆਂ ਦੀ ਲਗਨ ਤੇ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਅਧਿਆਪਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੂਰੀ ਤਨਦੇਹੀ ਨਾਲ ਹਰ ਇੱਕ ਵਿਸ਼ੇ ਤੇ ਕੀਤੀ ਮਿਹਨਤ ਦੀ ਬਦੌਲਤ ਇਹ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ ਜੋ ਸਾਡੇ ਸਭ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਮੈਡਮ ਪਰਵਿੰਦਰ ਕੌਰ, ਸੁਖਮੰਦਰ ਸਿੰਘ, ਹਰਤੇਜ ਸਿੰਘ, ਹਰਜੀਤ ਕੌਰ, ਬਲਜੀਤ ਕੌਰ, ਹਰਦੀਪ ਕੌਰ, ਪ੍ਰਦੀਪ ਕੌਰ, ਹਰਮਨਦੀਪ ਕੌਰ ਸਮੇਤ

Ad Position 22
No active advertisement
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਸੁਖਪਿੰਦਰ ਕੌਰ ਨੇ 8ਵੀਂ ਜਮਾਤ 'ਚੋਂ ਕੀਤਾ ਟੌਪ <br/>
Ad Position 24