ਠੱਠੀ ਭਾਈ, 12 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ Ýਚ ਇਲਾਕੇ ਭਰ ਦੇ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ ਨੇ ਹਿੱਸਾ ਲਿਆ | ਮੀਟਿੰਗ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਵਲੋਂ ਹਾਜ਼ਰ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਸਮੁੱਚੀ ਮਾਨਵਤਾ ਤੇ ਫ਼ਸਲਾਂ ਦੀ ਖ਼ੈਰ-ਸੁੱਖ ਲਈ ਅਰਦਾਸ ਕੀਤੀ ਗਈ | ਮੀਟਿੰਗ ਦੌਰਾਨ ਚੇਅਰਪਰਸਨ ਬਲਵਿੰਦਰ ਸਿੰਘ ਭਲੂਰ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ 'ਤੇ ਚਰਚਾ ਕਰਦਿਆਂ ਕਿਹਾ ਕਿ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਰੱਖਿਆ ਲਈ ਸਾਬਕਾ ਸੈਨਿਕਾਂ ਨੂੰ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਉਣੀ ਚਾਹੀਦੀ ਹੈ | ਉਨ੍ਹਾਂ ਵੱਖ-ਵੱਖ ਮਸਲਿਆਂ ਸਬੰਧੀ ਵਿਸਥਾਰ ਨਾਲ ਆਪਣੇ ਵਿਚਾਰ ਰੱਖੇ ਤੇ ਮੈਂਬਰਾਂ ਨੂੰ ਇੱਕਜੁੱਟ ਰਹਿਣ ਦੀ ਅਪੀਲ ਕੀਤੀ | ਉਪ ਪ੍ਰਧਾਨ ਨੇ ਕਿਹਾ ਕਿ ਅੱਠਵੇਂ ਤਨਖ਼ਾਹ ਕਮਿਸ਼ਨ ਬਾਰੇ ਅਜੇ ਤੱਕ ਕੋਈ ਨਵੀਂ ਅੱਪਡੇਟ ਸਾਹਮਣੇ ਨਹੀਂ ਆਈ, ਜਦ ਕਿ ਕੇਂਦਰੀ ਤਨਖ਼ਾਹ ਕਮਿਸ਼ਨ ਵਲੋਂ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਤੋਂ 20 ਅਪ੍ਰੈਲ ਤੱਕ ਸੁਝਾਅ ਮੰਗੇ ਗਏ ਹਨ | ਇਸ ਸਬੰਧੀ ਯੂਨੀਅਨ ਵਲੋਂ ਵੀ ਜਲਦ ਹੀ ਆਪਣੇ ਸੁਝਾਅ ਭੇਜੇ ਜਾਣਗੇ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਅਗਨੀਵੀਰ ਯੋਜਨਾ ਰਾਹੀਂ ਫ਼ੌਜ ਵਿਚ ਭਰਤੀ ਹੋਣ ਲਈ ਪ੍ਰੇਰਿਤ ਕੀਤੀ | ਮੀਟਿੰਗ ਦੌਰਾਨ ਬੀਬੀ ਸਰਬਜੀਤ ਕੌਰ ਨੱਥੂਵਾਲਾ ਚੇਅਰਪਰਸਨ ਬਲਾਕ ਸੰਮਤੀ ਬਾਘਾ ਪੁਰਾਣਾ ਦੇ ਪਤੀ ਸਾਬਕਾ ਸੈਨਿਕ ਰੇਸ਼ਮ ਸਿੰਘ ਦੇ ਪਰਿਵਾਰ ਨੂੰ ਵੀ ਵਧਾਈ ਦਿੰਦਿਆਂ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ | ਮੀਟਿੰਗ ਉਪਰੰਤ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਕਾਲੇਕੇ ਦੀ ਪ੍ਰਧਾਨਗੀ 'ਚ ਨਾਇਕ ਬਲਵਿੰਦਰ ਸਿੰਘ ਡਰੋਲੀ ਭਾਈ, ਸੂਬੇਦਾਰ ਗੁਰਭੇਜ ਸਿੰਘ, ਸਾਬਕਾ ਸੈਨਿਕ ਹਰਦਿਆਲ ਸਿੰਘ, ਨਾਇਕ ਗੁਰਮੀਤ ਸਿੰਘ, ਸਾਬਕਾ ਸੈਨਿਕ ਕਰਨੈਲ ਸਿੰਘ, ਨਾਇਕ ਬਲਵਿੰਦਰ ਸਿੰਘ ਡਰੋਲੀ ਭਾਈ, ਸਾਬਕਾ ਸੈਨਿਕ ਚਮਕੌਰ ਸਿੰਘ ਧਾਲੀਵਾਲ, ਸਾਬਕਾ ਸੈਨਿਕ ਗੁਰਜੰਟ ਸਿੰਘ ਸੇਖਾ ਆਦਿ ਸਮੁੱਚੀ ਜਥੇਬੰਦੀ ਵਲੋਂ ਸੂਬੇਦਾਰ ਹਰਬੰਸ ਸਿੰਘ ਸੇਖਾ ਕਲਾਂ, ਸਾਬਕਾ ਸੈਨਿਕ ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ ਸੇਖਾ ਕਲਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |